ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

Uploaded Image
ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਕਿਸਾਨ ਆਗੂ। (ਜ਼ੀਸ਼ਾਨ)

ਕਾਦੀਆਂ, 12 ਅਪ੍ਰੈਲ (ਜ਼ੀਸ਼ਾਨ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬੁਰਜ ਸਾਹਿਬ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਵਿਚਾਰ-ਵਿਮਰਸ਼ ਕੀਤਾ ਗਿਆ।
ਜੋਨ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ ਅਤੇ ਸਕੱਤਰ ਸਤਨਾਮ ਸਿੰਘ ਖਾਨਮਲੱਕ ਨੇ ਦੱਸਿਆ ਕਿ ਖਾਨਮਲੱਕ ਅਤੇ ਸਰਸਪੁਰ ਆਦਿ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਸਮਾਰਟ ਮੀਟਰ, ਪਿੰਡ ਫੰਡ ਅਤੇ ਮੈਂਬਰਸ਼ਿਪ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਥੇਬੰਦੀ ਨਾਲ ਜੋੜਨ ’ਤੇ ਜ਼ੋਰ ਦਿੱਤਾ ਗਿਆ।
ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ ਅਤੇ ਸ਼ੰਭੂ ਬਾਰਡਰ ਤੇ ਖਨੌਰੀ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ, ਜਿਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਮੀਟਿੰਗਾਂ ਦੌਰਾਨ ਆਗਾਮੀ ਸੰਘਰਸ਼ਾਂ ਸਬੰਧੀ ਵੀ ਵਿਚਾਰ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld