ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਾਦੀਆਂ ਇਲਾਕੇ ਲਈ ਕੀਤਾ 9 ਮੈਂਬਰੀ ਕਮੇਟੀ ਦਾ ਗਠਨ

ਕਾਦੀਆਂ ਵਿੱਚ 9 ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੰਦੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ। (ਜ਼ੀਸ਼ਾਨ)

ਕਾਦੀਆਂ, 6 ਅਪ੍ਰੈਲ (ਜ਼ੀਸ਼ਾਨ) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਦੀਆਂ ਇਲਾਕੇ ਵਿੱਚ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਇਸ ਸਬੰਧੀ ਹੋਈ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਅਤੇ ਜ਼ਿਲ੍ਹਾ ਸਕੱਤਰ ਰੂਪ ਲਾਲ ਮੁਸਤਾਬਾਦ ਸੈਦਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਲਾਕੇ ਦੇ ਪੇਂਡੂ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਯੂਥ ਵਿੰਗ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਅਤੇ ਮੌਜੂਦਾ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਨਵੀਂ ਕਮੇਟੀ ਦੀ ਚੋਣ ਕੀਤੀ ਗਈ।
ਸਰਬਸੰਮਤੀ ਨਾਲ ਦਲਬੀਰ ਸਿੰਘ ਲੀਲ੍ਹ ਕਲਾਂ ਨੂੰ ਪ੍ਰਧਾਨ, ਕਾਲਾ ਸਿੰਘ ਭਰਥ ਨੂੰ ਮੀਤ ਪ੍ਰਧਾਨ, ਸੁਖਵਿੰਦਰ ਪਾਲ ਬੱਬਲੂ ਮਾੜੀ ਪੰਨਵਾਂ ਨੂੰ ਸਕੱਤਰ, ਰਵਿੰਦਰ ਕੁਮਾਰ ਤੁਗਲਵਾਲ ਨੂੰ ਖ਼ਜ਼ਾਨਚੀ ਅਤੇ ਰਵਿੰਦਰ ਸਿੰਘ ਭਰਥ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।
ਇਸ ਤੋਂ ਇਲਾਵਾ ਗੁਰਪ੍ਰੀਤ ਕੌਰ ਕੋਹਾਲੀ, ਜਸਵੰਤ ਸਿੰਘ ਤੁਗਲਵਾਲ, ਸੁਲੱਖਨ ਸਿੰਘ ਕੋਟ ਟੋਡਰ ਮੱਲ ਅਤੇ ਕਾਬਲ ਸਿੰਘ ਜਫਰਵਾਲ ਨੂੰ ਕਾਰਜਕਾਰੀ ਮੈਂਬਰ ਬਣਾਇਆ ਗਿਆ। ਨਵੀਂ ਕਮੇਟੀ ਨੇ ਵਿਸ਼ਵਾਸ ਦਿਵਾਇਆ ਕਿ ਮਜ਼ਦੂਰਾਂ ਦੀਆਂ ਮੁਸ਼ਕਲਾਂ ਜਿਵੇਂ ਕੱਚੇ ਮਕਾਨ, ਦਿਹਾੜੀ, ਰਿਹਾਇਸ਼ੀ ਪਲਾਟ ਅਤੇ ਮਨਰੇਗਾ ਦੇ ਕੰਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਦਾ ਘੇਰਾ ਹੋਰ ਵਧਾਇਆ ਜਾਵੇਗਾ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਰਤਨ ਲਾਲ, ਸੁੱਚਾ ਸਿੰਘ ਲੀਲ੍ਹ ਕਲਾਂ, ਰਾਜ ਮਿਸਤਰੀ ਗੁਰਦਿਆਲ ਸਿੰਘ, ਸਲਵਿੰਦਰ ਸਿੰਘ, ਕੁਲਦੀਪ ਸਿੰਘ ਕੋਟ ਟੋਡਰ ਮੱਲ, ਲਖਵਿੰਦਰ ਸਿੰਘ ਭਰਥ ਸਮੇਤ ਹੋਰ ਸਾਥੀ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld