![]() |
| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਦੇ ਐੱਮ.ਏ.(ਪੰਜਾਬੀ) ਸਮੈਸਟਰ ਪਹਿਲਾ ਵਿਦਿਆਰਥੀ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਪ੍ਰੋਫੈਸਰਾਂ ਨਾਲ। (ਜ਼ੀਸ਼ਾਨ) |
ਕਾਦੀਆਂ, 12 ਅਪ੍ਰੈਲ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ.ਏ. ਪੰਜਾਬੀ ਸਮੈਸਟਰ ਪਹਿਲਾ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਵਿਦਿਆਰਥਣਾਂ ਨੇ ਉੱਚ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਕੋਮਲਪ੍ਰੀਤ ਕੌਰ ਨੇ 8.0 ਸੀਜੀਪੀਏ ਨਾਲ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਨੇ 7.60 ਸੀਜੀਪੀਏ ਨਾਲ ਦੂਜਾ ਅਤੇ ਅਨਾਮਿਕਾ ਨੇ 7 ਸੀਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ। ਬਾਕੀ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਾਸ ਹੋਏ।
ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਅਤੇ ਮੈਂਬਰਾਂ ਨੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੌਂਸਲਾ ਅਫ਼ਜ਼ਾਈ ਕੀਤੀ।
