![]() |
| ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਇਨਾਮ ਦਿੰਦਿਆਂ ਗੁਰਇਕਬਾਲ ਸਿੰਘ ਮਾਹਲ, ਪ੍ਰਿੰਸੀਪਲ ਆਦਿ। (ਜ਼ੀਸ਼ਾਨ) |
ਕਾਦੀਆਂ, 7 ਅਪ੍ਰੈਲ (ਜ਼ੀਸ਼ਾਨ) – ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀਦਲ ਬਾਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਸਨ। ਉਨ੍ਹਾਂ ਦੇ ਨਾਲ ਰਣਜੀਤ ਕੌਰ ਮਾਹਲ, ਸੁਰਿੰਦਰ ਕੌਰ ਮਾਹਲ, ਵਿਜੇ ਕੁਮਾਰ ਐਮ.ਸੀ. ਅਤੇ ਗਿੰਨੀ ਭਾਟੀਆ ਐਮ.ਸੀ. ਵੀ ਸ਼ਾਮਿਲ ਹੋਏ।
ਮੁੱਖ ਮਹਿਮਾਨ ਗੁਰਇਕਬਾਲ ਸਿੰਘ ਮਾਹਲ ਨੇ ਬੱਚਿਆਂ ਦੇ ਵਧੀਆ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਪ੍ਰਿੰਸੀਪਲ ਮੋਨਿਕਾ, ਹਰਪ੍ਰੀਤ ਕੌਰ ਅਤੇ ਸਮੂਹ ਸਟਾਫ ਦੀ ਮਿਹਨਤ ਨਾਲ ਸਕੂਲ ਨੇ ਉੱਚਾਈਆਂ ਹਾਸਲ ਕੀਤੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
ਇਸ ਮੌਕੇ ਸਕੂਲ ਦਾ ਸਲਾਨਾ ਨਤੀਜਾ ਵੀ ਐਲਾਨਿਆ ਗਿਆ। ਪ੍ਰਿੰਸੀਪਲ ਮੋਨਿਕਾ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਬੋਰਡ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਤੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਚੰਗੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਗੁਰੂ ਕ੍ਰਿਪਾ ਕਾਲਜ ਦੇ ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਐਡ. ਅਤੇ ਐਮ.ਏ. ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੀ ਦਿੱਤੀਆਂ ਗਈਆਂ। ਸਮਾਗਮ ਵਿੱਚ ਬੱਚਿਆਂ ਦੇ ਮਾਤਾ-ਪਿਤਾ ਅਤੇ ਸਕੂਲ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ‘ਤੇ ਸੰਜੀਵ ਕੁਮਾਰ, ਸਰੋਜ ਸੋਨੀ, ਦਿਲਪ੍ਰੀਤ ਕੌਰ, ਬਲਜੀਤ ਕੌਰ, ਜੋਤੀ ਰੁੱਤ, ਜਸਕਰਨਦੀਪ ਕੌਰ, ਸਿਮਰਨਜੀਤ ਕੌਰ, ਹਰਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਮੌਜੂਦ ਰਹੇ।
