![]() |
| ਰੈਲੀ ਸਬੰਧੀ ਜਾਣਕਾਰੀ ਦਿੰਦੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ। (ਜ਼ੀਸ਼ਾਨ) |
ਕਾਦੀਆਂ, 8 ਅਪ੍ਰੈਲ (ਜ਼ੀਸ਼ਾਨ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰ ਪੰਜਾਬ 295 ਵੱਲੋਂ ਪੇਂਡੂ ਡਾਕਟਰਾਂ ਦੀਆਂ ਮੰਗਾਂ ਨੂੰ ਲੈ ਕੇ 11 ਅਪ੍ਰੈਲ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ “ਜਾਗੋ ਸਰਕਾਰ ਜਾਗੋ” ਰੈਲੀ ਅਤੇ ਘਿਰਾਓ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
ਸੂਬਾ ਪ੍ਰਧਾਨ ਡਾ. ਧੰਨਾਮਲ ਗੋਇਲ ਅਤੇ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੱਖ-ਵੱਖ ਬਲਾਕਾਂ ਵਿੱਚ ਮੀਟਿੰਗਾਂ ਕਰਕੇ ਡਾਕਟਰਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਕਿਲਾ ਲਾਲ ਸਿੰਘ, ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ, ਜ਼ਿਲ੍ਹਾ ਚੇਅਰਮੈਨ ਡਾ. ਗੁਰਨੇਕ ਸਿੰਘ ਹਰਚੋਵਾਲ, ਜ਼ਿਲ੍ਹਾ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਗਿੱਲ, ਡਾ. ਸਤਨਾਮ ਸਿੰਘ ਕੰਢੀਲਾ, ਡਾ. ਕਸ਼ਮੀਰ ਸਿੰਘ ਕਾਲਵਾਂ, ਡਾ. ਸਤਪਾਲ ਡੱਡਵਾਂ, ਡਾ. ਸ਼ਾਮਲਾਲ ਅਤੇ ਡਾ. ਅਜੀਜ ਮਸੀਹ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਡਾਕਟਰਾਂ ਵਿੱਚ ਭਾਰੀ ਉਤਸ਼ਾਹ ਹੈ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਬਲਾਕਾਂ ਵਿੱਚ ਤਾਲਮੇਲ ਕਰਕੇ ਵੱਡੀ ਗਿਣਤੀ ਵਿੱਚ ਡਾਕਟਰ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣਗੇ ਅਤੇ ਸਰਕਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।
