![]() |
| ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿਥੀਪਾਲ ਸਿੰਘ ਨਿਰਮਾਣ। (ਜ਼ੀਸ਼ਾਨ) |
ਕਾਦੀਆਂ, 9 ਅਪ੍ਰੈਲ (ਜ਼ੀਸ਼ਾਨ) – ਕਾਦੀਆਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਵਧਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲੇ ਵਿੱਚ ਹਰਚੋਵਾਲ ਰੋਡ ਸਥਿਤ ਇਕ ਫਾਰਮ ਹਾਊਸ ਤੋਂ ਚੋਰਾਂ ਵੱਲੋਂ ਕਣਕ ਅਤੇ ਸਿਲਵਰ ਦੇ ਭਾਂਡੇ ਚੋਰੀ ਕਰਨ ਦੀ ਖ਼ਬਰ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿਥੀਪਾਲ ਸਿੰਘ ਨਿਰਮਾਣ ਪੁੱਤਰ ਅਵਤਾਰ ਸਿੰਘ ਨਿਰਮਾਣ ਵਾਸੀ ਕਾਦੀਆਂ ਨੇ ਦੱਸਿਆ ਕਿ ਉਹਨਾਂ ਦਾ ਹਰਚੋਵਾਲ ਰੋਡ ‘ਤੇ ਫਾਰਮ ਹਾਊਸ ਹੈ, ਜਿੱਥੇ ਇਕ ਕਮਰੇ ਵਿੱਚ ਕਣਕ ਅਤੇ ਸਿਲਵਰ ਦੇ ਕੁਝ ਭਾਂਡੇ ਰੱਖੇ ਹੋਏ ਸਨ। ਬੀਤੀ ਰਾਤ ਚੋਰ ਦਰਵਾਜ਼ਾ ਅਤੇ ਖਿੜਕੀ ਤੋੜ ਕੇ ਅੰਦਰ ਦਾਖਲ ਹੋਏ ਅਤੇ ਕਣਕ ਸਮੇਤ ਸਿਲਵਰ ਦੇ ਭਾਂਡੇ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਸਬੰਧੀ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਲਾਕੇ ਦੇ ਮੋਹਤਬਰ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਪੁਲਿਸ ਗਸ਼ਤ ਤੇਜ਼ ਕੀਤੀ ਜਾਵੇ ਤਾਂ ਜੋ ਸਰਗਰਮ ਚੋਰ ਗਿਰੋਹਾਂ ਨੂੰ ਕਾਬੂ ਕੀਤਾ ਜਾ ਸਕੇ।
