ਥਾਣਾ ਸੇਖਵਾਂ ਦੀ ਹਵਾਲਾਤ ਤੋਂ ਦੋ ਮੁਲਜ਼ਮ ਫਰਾਰ, ਪੁਲਿਸ ’ਤੇ ਉੱਠੇ ਸਵਾਲ

Uploaded Image
ਥਾਣਾ ਸੇਖਵਾਂ ਦਾ ਬਾਹਰੀ ਦ੍ਰਿਸ਼। (ਜ਼ੀਸ਼ਾਨ) 

ਕਾਦੀਆਂ, 25 ਅਪ੍ਰੈਲ (ਜ਼ੀਸ਼ਾਨ) – ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਸੇਖਵਾਂ ਤੋਂ ਬੀਤੀ ਰਾਤ ਕਤਲ ਕੇਸ ਦਾ ਇੱਕ ਮੁਲਜ਼ਮ ਅਤੇ ਨਸ਼ਾ ਤਸਕਰ ਹਵਾਲਾਤ ਤੋਂ ਫਰਾਰ ਹੋ ਜਾਣ ਨਾਲ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਸਵਾਲ ਖੜੇ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਕਤਲ ਕੇਸ ਦਾ ਮੁਲਜ਼ਮ ਗੁਰਮੀਤ ਸਿੰਘ ਉਰਫ਼ ਜਿੰਦੀ ਪੁੱਤਰ ਚੰਨਣ ਸਿੰਘ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਹਰਪਾਲ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਚੂਹੜ ਚੱਕ ਦੋਵੇਂ ਹੀ ਪੁਲਿਸ ਹਵਾਲਾਤ ਵਿੱਚ ਬੰਦ ਸਨ। ਦੱਸਿਆ ਜਾਂਦਾ ਹੈ ਕਿ ਦੋਵੇਂ ਮੁਲਜ਼ਮ ਬੀਤੀ ਰਾਤ ਹਵਾਲਾਤ ਤੋਂ ਫਰਾਰ ਹੋ ਗਏ, ਜਿਸ ਨਾਲ ਪੁਲਿਸ ਵਿੱਚ ਹੜਕੰਪ ਮਚ ਗਿਆ।
ਇਸ ਘਟਨਾ ਤੋਂ ਬਾਅਦ ਥਾਣਾ ਸੇਖਵਾਂ ਅਤੇ ਬਟਾਲਾ ਪੁਲਿਸ ਨੇ ਤੁਰੰਤ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਜਦੋਂ ਇਸ ਸਬੰਧੀ ਥਾਣਾ ਸੇਖਵਾਂ ਦੀ ਐਸ.ਐਚ.ਓ. ਰਜਵੰਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ, ਪਰ ਹਵਾਲਾਤ ਤੋੜ ਕੇ ਫਰਾਰ ਹੋਣ ਬਾਰੇ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।
ਦੂਜੇ ਪਾਸੇ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।

Post a Comment

© Qadian Times. All rights reserved. Distributed by ASThemesWorld