ਕਿਸਾਨ ਦੀਆਂ ਦੋ ਮੱਝਾਂ ਚੋਰੀ, ਪੁਲਿਸ ਤੋਂ ਕਾਰਵਾਈ ਦੀ ਮੰਗ

Uploaded Image
ਮੱਝਾਂ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਟਹਿਲ ਸਿੰਘ। (ਜ਼ੀਸ਼ਾਨ)

ਕਾਦੀਆਂ, 26 ਅਪ੍ਰੈਲ (ਜ਼ੀਸ਼ਾਨ) – ਪਿੰਡ ਕੋਟ ਬੁੱਢਾ ਤੋਂ ਇੱਕ ਕਿਸਾਨ ਦੀਆਂ ਦੋ ਕੀਮਤੀ ਮੱਝਾਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਹਿਲ ਸਿੰਘ ਪੁੱਤਰ ਲਾਭ ਸਿੰਘ ਵਾਸੀ ਕੋਟ ਬੁੱਢਾ ਨੇ ਦੱਸਿਆ ਕਿ ਚੋਰ ਉਨ੍ਹਾਂ ਦੀਆਂ ਦੋ ਮੱਝਾਂ ਚੋਰੀ ਕਰਕੇ ਫਰਾਰ ਹੋ ਗਏ। ਉਨ੍ਹਾਂ ਇਸ ਮਾਮਲੇ ਬਾਰੇ ਥਾਣਾ ਸੇਖਵਾਂ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਵੀ ਉਨ੍ਹਾਂ ਦੀਆਂ ਮੱਝਾਂ ਚੋਰੀ ਹੋਈਆਂ ਸਨ, ਜਿਨ੍ਹਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਵਾਰ ਚੋਰੀ ਹੋਈਆਂ ਮੱਝਾਂ ਦੀ ਕੀਮਤ ਕਰੀਬ ਦੋ ਲੱਖ ਰੁਪਏ ਦੱਸੀ ਜਾ ਰਹੀ ਹੈ। ਟਹਿਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਸਰਗਰਮ ਮੱਝਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਜਲਦੀ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Post a Comment

© Qadian Times. All rights reserved. Distributed by ASThemesWorld