ਬੁੱਟਰ ਕਲਾਂ ਨੇੜੇ ਨਾੜ ਨੂੰ ਲਗਾਈ ਅੱਗ ਨਾਲ ਰਾਹਗੀਰ ਤੇ ਸਕੂਲੀ ਬੱਚੇ ਹੋਏ ਪਰੇਸ਼ਾਨ

Uploaded Image
ਨਾੜ ਨੂੰ ਲਗਾਈ ਅੱਗ ਦੌਰਾਨ ਧੂੰਏਂ ਵਿੱਚੋਂ ਗੁਜ਼ਰਦੇ ਸਕੂਲੀ ਵਿਦਿਆਰਥੀ। (ਜ਼ੀਸ਼ਾਨ)

ਕਾਦੀਆਂ, 14 ਮਈ (ਜ਼ੀਸ਼ਾਨ):  ਕਾਦੀਆਂ ਦੇ ਨਜ਼ਦੀਕੀ ਪਿੰਡ ਬੁੱਟਰ ਕਲਾਂ ਨੇੜੇ ਸਕੂਲ ਦੇ ਸਾਹਮਣੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਇਲਾਕੇ ਵਿੱਚ ਧੂੰਏਂ ਦਾ ਗੁੱਬਾਰ ਛਾ ਗਿਆ, ਜਿਸ ਨਾਲ ਰਾਹਗੀਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪਾਬੰਦੀ ਦੇ ਬਾਵਜੂਦ ਕੁਝ ਲੋਕ ਖੇਤਾਂ ਵਿੱਚ ਨਾੜ ਨੂੰ ਅੱਗ ਲਗਾ ਰਹੇ ਹਨ। ਸਕੂਲ ਛੁੱਟੀ ਸਮੇਂ ਬੱਚਿਆਂ ਨੂੰ ਘਣੇ ਧੂੰਏਂ ਵਿੱਚੋਂ ਲੰਘਣਾ ਪਿਆ, ਜਿਸ ਕਾਰਨ ਉਨ੍ਹਾਂ ਵਿੱਚ ਨਾਰਾਜ਼ਗੀ ਵੀ ਵੇਖੀ ਗਈ।
ਸਥਾਨਕ ਲੋਕਾਂ ਨੇ ਕਿਹਾ ਕਿ ਨਾੜ ਸਾੜਨ ਨਾਲ ਵਾਤਾਵਰਣ ਨੂੰ ਨੁਕਸਾਨ ਹੁੰਦਾ ਹੈ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

Post a Comment

© Qadian Times. All rights reserved. Distributed by ASThemesWorld