ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਵੱਲੋਂ ਵਿਦਿਆਰਥੀਆਂ ਦਾ ਕੀਤਾ ਕਰੀਅਰ ਮਾਰਗਦਰਸ਼ਨ

Uploaded Image
ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ ਦਿੰਦੇ ਮੁਕੇਸ਼ ਵਰਮਾ ਅਤੇ ਕਾਦੀਆਂ ਦੇ ਖਾਲਸਾ ਸਕੂਲ ਵਿੱਚ ਪ੍ਰਿੰਸੀਪਲ ਸ਼ਾਲਿਨੀ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੋਇਆ। (ਜ਼ੀਸ਼ਾਨ)

ਕਾਦੀਆਂ, 11 ਮਈ (ਜ਼ੀਸ਼ਾਨ): ਐਸ.ਸੀ.ਈ.ਆਰ.ਟੀ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਗੁਰਦਾਸਪੁਰ ਪਰਮਜੀਤ ਕੌਰ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ ਸੰਬੰਧੀ ਜਾਣਕਾਰੀ ਦਿੱਤੀ।
ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ 12ਵੀਂ ਤੋਂ ਬਾਅਦ ਦੇ ਵੱਖ-ਵੱਖ ਕਰੀਅਰ ਵਿਕਲਪਾਂ, ਮੁਕਾਬਲਤੀ ਪ੍ਰੀਖਿਆਵਾਂ, ਤਕਨੀਕੀ ਅਤੇ ਸਕਿਲ ਅਧਾਰਿਤ ਕੋਰਸਾਂ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਭਰੇ ਦੌਰ ਵਿੱਚ ਕੇਵਲ ਡਿਗਰੀ ਹੀ ਨਹੀਂ, ਸਗੋਂ ਹੁਨਰ, ਆਤਮਵਿਸ਼ਵਾਸ ਅਤੇ ਸਹੀ ਫੈਸਲਾ ਲੈਣ ਦੀ ਸਮਰੱਥਾ ਵੀ ਜ਼ਰੂਰੀ ਹੈ।
ਇਸ ਦੌਰਾਨ ਸਕੂਲਾਂ ਵਿੱਚ ਸਥਾਪਿਤ “ਗਾਈਡੈਂਸ ਕਾਰਨਰ” ਦਾ ਨਿਰੀਖਣ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਕਰੀਅਰ ਸੰਬੰਧੀ ਜਾਣਕਾਰੀ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦਿੱਤੇ ਗਏ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮੇਂ ’ਤੇ ਮਿਲਣ ਵਾਲਾ ਸਹੀ ਮਾਰਗਦਰਸ਼ਨ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਬਹੁਤ ਜ਼ਰੂਰੀ ਹੈ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਸ਼ਰਮਾ ਵੱਲੋਂ ਮੁਕੇਸ਼ ਵਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸਾਬਤ ਹੋਇਆ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕੀਤਾ।
 

Post a Comment

© Qadian Times. All rights reserved. Distributed by ASThemesWorld