ਸਿੱਖਿਆ ਸਕੱਤਰ ਸੋਨਾਲੀ ਗਿਰੀ ਵੱਲੋਂ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਨੂੰ ਸਿੱਖਿਆ ਸੇਵਾਵਾਂ ਲਈ ਕੀਤਾ ਸਨਮਾਨਿਤ

Uploaded Image
ਸਿੱਖਿਆ ਸਕੱਤਰ ਸੋਨਾਲੀ ਗਿਰੀ ਵੱਲੋਂ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਨੂੰ ਪੌਧਾ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ। (ਜ਼ੀਸ਼ਾਨ)

ਕਾਦੀਆਂ, 15 ਮਈ (ਜ਼ੀਸ਼ਾਨ): ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਦੇ ਸਿੱਖਿਆ ਪ੍ਰਤੀ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਦੱਸਿਆ। ਇਸ ਮੌਕੇ ਉਨ੍ਹਾਂ ਨੂੰ ਪੌਧਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਹੱਤਵਪੂਰਨ ਕਰਾਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼ੁਰੂ ਕੀਤੀਆਂ ਮੁਫ਼ਤ ਕੋਚਿੰਗ ਕਲਾਸਾਂ ਦਾ ਉਦਘਾਟਨ ਕੀਤਾ ਅਤੇ ਸਮਰਪਣ ਕਮੇਟੀ ਦੇ ਯਤਨਾਂ ਦੀ ਸਿਰਾਹਣਾ ਕੀਤੀ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਨੇ ਦੱਸਿਆ ਕਿ ਮੁਕੇਸ਼ ਵਰਮਾ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਉੱਚ ਸਿੱਖਿਆ ਅਤੇ ਰੋਜ਼ਗਾਰ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ, ਸਾਬਕਾ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ, ਸਮਰਪਣ ਕਮੇਟੀ ਦੇ ਸਕੱਤਰ ਅਤੇ ਗਵਰਨਮੈਂਟ ਕਾਲਜ ਦੇ ਪ੍ਰਿੰਸੀਪਲ ਅਸ਼ਵਨੀ ਭੱਲਾ, ਕੁਮਾਰ ਵਿਕੀ, ਹਰਿਸ਼ ਬਾਬਾ, ਸਰਬਜੀਤ ਸਿੰਘ ਚੱਢਾ, ਸਰਦੂਲ ਸਿੰਘ, ਜੋਧ ਸਿੰਘ ਆਦਿ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld