![]() |
| ਕਾਦੀਆਂ ਵਿੱਚ ਈਦ ਮੌਕੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੁੰਚੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਅਤੇ ਹੋਰ। (ਜ਼ੀਸ਼ਾਨ) |
ਕਾਦੀਆਂ, 28 ਮਈ (ਜ਼ੀਸ਼ਾਨ) – ਕਾਦੀਆਂ ਦੀਆਂ ਵੱਖ-ਵੱਖ ਮਸਜਿਦਾਂ ਵਿੱਚ ਅੱਜ ਈਦ-ਉਲ-ਅਜ਼ਹਾ ਦੀ ਨਮਾਜ਼ ਅਕੀਦਤ ਅਤੇ ਧਾਰਮਿਕ ਉਤਸ਼ਾਹ ਨਾਲ ਅਦਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।
ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਵੀ ਦੇਸ਼ ਭਰ ਦੇ ਮੁਸਲਮਾਨਾਂ ਨੂੰ ਈਦ ਦੀਆਂ ਵਧਾਈਆਂ ਦਿੰਦਿਆਂ ਦੇਸ਼ ਵਿੱਚ ਅਮਨ, ਭਾਈਚਾਰੇ ਅਤੇ ਆਪਸੀ ਪਿਆਰ ਨੂੰ ਵਧਾਵਾ ਦੇਣ ਲਈ ਦੁਆ ਕੀਤੀ ਗਈ। ਜਮਾਤ ਵੱਲੋਂ ਜਾਰੀ ਸੰਦੇਸ਼ ਵਿੱਚ ਕਿਹਾ ਗਿਆ ਕਿ ਈਦ-ਉਲ-ਅਜ਼ਹਾ ਹਜ਼ਰਤ ਇਬਰਾਹੀਮ, ਹਜ਼ਰਤ ਹਾਜਰਾ ਅਤੇ ਹਜ਼ਰਤ ਇਸਮਾਈਲ ਦੀ ਕੁਰਬਾਨੀ ਦੀ ਯਾਦ ਦਿਵਾਉਂਦੀ ਹੈ ਅਤੇ ਮਨੁੱਖਤਾ ਦੀ ਸੇਵਾ, ਤਿਆਗ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ।
ਜਮਾਤ ਦੇ ਮੌਜੂਦਾ ਇਮਾਮ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਸਾਹਿਬ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਲ੍ਹਾ ਤਆਲਾ ਨੂੰ ਕੁਰਬਾਨੀ ਦਾ ਮਾਸ ਜਾਂ ਖੂਨ ਨਹੀਂ, ਸਗੋਂ ਇਨਸਾਨ ਦਾ ਤਕਵਾ ਅਤੇ ਨੇਕ ਨੀਅਤ ਪਸੰਦ ਹੈ।
