![]() |
| ਕਾਦੀਆਂ ਦੇ ਬਜ਼ਾਰਾਂ ਅਤੇ ਸੜਕਾਂ ਚ ਲੱਗੇ ਗੰਦਗੀ ਦੇ ਢੇਰ, ਸੜ੍ਹਕਾਂ ਤੇ ਇਕੱਠਾ ਹੋਇਆ ਗੰਦਾ ਪਾਣੀ। (ਜ਼ੀਸ਼ਾਨ) |
ਕਾਦੀਆਂ, 18 ਮਈ (ਜ਼ੀਸ਼ਾਨ): ਪਿਛਲੇ ਕਰੀਬ 10 ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਾਦੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ ਅਤੇ ਗੰਦਾ ਪਾਣੀ ਇਕੱਠਾ ਹੋਣ ਨਾਲ ਹਾਲਾਤ ਨਾਜ਼ੁਕ ਬਣ ਗਏ ਹਨ। ਸਬਜ਼ੀ ਮੰਡੀ ਸਮੇਤ ਕਈ ਥਾਵਾਂ ‘ਤੇ ਭਿਆਨਕ ਬਦਬੂ ਅਤੇ ਮੱਛਰਾਂ ਦੀ ਭਰਮਾਰ ਕਾਰਨ ਸ਼ਹਿਰ ਵਾਸੀ ਅਤੇ ਦੁਕਾਨਦਾਰ ਪਰੇਸ਼ਾਨ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਹਿਊਮਨ ਰਾਈਟ ਡਿਫੈਂਡਰ ਪੰਜਾਬ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਸਤਪਾਲ ਸਿੰਘ, ਦਲਜਿੰਦਰ ਸਿੰਘ, ਪਰਗਟ ਸਿੰਘ, ਮਨਜੀਤ ਸਿੰਘ, ਰਾਜਬੀਰ ਕੌਰ ਅਤੇ ਮਲਕੀਤ ਸਿੰਘ ਨੇ ਦੱਸਿਆ ਕਿ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹਾਲਾਤ ਜਲਦ ਨਾ ਸੰਭਾਲੇ ਗਏ ਤਾਂ ਇਲਾਕੇ ਵਿੱਚ ਕਿਸੇ ਵੀ ਵੇਲੇ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ, ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ।
ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ ਅਤੇ ਸ਼ਹਿਰ ਦੀ ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
