![]() |
| ਜਨ ਕ੍ਰਾਂਤੀ ਸੰਘ ਦੇ ਰਾਸ਼ਟਰੀ ਕੋਰ ਕਮੇਟੀ ਦੇ ਪ੍ਰਧਾਨ ਗੁਰਮੀਤ ਜੰਗੀ ਜਾਣਕਾਰੀ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 11 ਮਈ (ਜ਼ੀਸ਼ਾਨ): ਜਨ ਕ੍ਰਾਂਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਆਰ.ਐਨ.ਖਰਾਬਿੰਦਲ ਨੇ ਕਾਦੀਆਂ ਦੇ ਗੁਰਮੀਤ ਸਿੰਘ ਜੰਗੀ ਨੂੰ ਰਾਸ਼ਟਰੀ ਕੌਰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਜੰਗੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜਨਾ ਅਤੇ ਗਰੀਬੀ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ ਅਤੇ ਇਸ ਦੇ ਖ਼ਾਤਮੇ ਲਈ ਪਾਰਟੀ ਵੱਲੋਂ ਵੱਡੀ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਉਤਾਰਣ ਦੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪਾਰਟੀ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ। ਜੱਗੀ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਮਾਨਦਾਰ ਪ੍ਰਣਾਲੀ ਬਹੁਤ ਜ਼ਰੂਰੀ ਹੈ। ਇਸ ਮੌਕੇ ਪਾਰਟੀ ਦੀ ਨੈਸ਼ਨਲ ਆਗੂ ਮੁਸਕਾਨ ਵੀ ਨਾਲ ਸ਼ਾਮਲ ਸਨ।
