ਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ

Uploaded Image
ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਅਤੇ ਲੀਲੂ ਰਾਮ। (ਜ਼ੀਸ਼ਾਨ)

ਕਾਦੀਆਂ, 30 ਮਈ (ਜ਼ੀਸ਼ਾਨ) – ਕਸਬਾ ਹਰਚੋਵਾਲ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਦੋ ਦਿਨਾਂ ਦੇ ਅੰਦਰ ਦੂਜੀ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿੱਚ ਚੋਰ ਦਿਨ-ਦਿਹਾੜੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਲੀਲੂ ਰਾਮ ਰਾਜਸਥਾਨੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਜਲੰਧਰ ਵਿਖੇ ਰਿਸ਼ਤੇਦਾਰਾਂ ਕੋਲ ਗਏ ਹੋਏ ਸਨ। ਜਦੋਂ ਉਹ ਦੁਪਹਿਰ ਬਾਅਦ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਦੇਖਿਆ ਤਾਂ ਪੇਟੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਗਾਇਬ ਸਨ।
ਉਨ੍ਹਾਂ ਦੱਸਿਆ ਕਿ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਦੋਹਤੀ ਦਾ ਵਿਆਹ ਹੋਣਾ ਸੀ, ਜਿਸ ਲਈ ਉਨ੍ਹਾਂ ਨੇ ਗਹਿਣੇ ਬਣਵਾਏ ਹੋਏ ਸਨ। ਚੋਰ ਕਰੀਬ ਪੰਜ ਤੋਲੇ ਸੋਨਾ, ਜਿਸ ਵਿੱਚ ਇੱਕ ਸੈੱਟ ਅਤੇ ਦੋ ਮੁੰਦਰੀਆਂ ਸ਼ਾਮਲ ਹਨ, ਅਤੇ ਪੰਜ ਤੋਲੇ ਦੇ ਕਰੀਬ ਚਾਂਦੀ ਦੀਆਂ ਪੰਜੇਬਾਂ ਚੋਰੀ ਕਰਕੇ ਲੈ ਗਏ।
ਪੀੜਤ ਪਰਿਵਾਰ ਨੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਮਾਨ ਬਰਾਮਦ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਹਰਚੋਵਾਲ ਵਿੱਚ ਦਿਨ-ਦਿਹਾੜੇ ਦੋ ਘਰਾਂ ਵਿੱਚ ਚੋਰੀ ਦੀ ਵਾਰਦਾਤ ਹੋਈ ਸੀ। ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਸਥਾਨਕ ਵਸਨੀਕਾਂ ਨੇ ਐੱਸ.ਐੱਸ.ਪੀ. ਬਟਾਲਾ ਅਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਕੋਲੋਂ ਹਰਚੋਵਾਲ ਵਿੱਚ ਦਿਨ ਅਤੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।
ਉੱਧਰ, ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Post a Comment

© Qadian Times. All rights reserved. Distributed by ASThemesWorld