![]() |
| ਬੁੱਟਰ ਚੌਂਕ ਕਾਦੀਆਂ ਵਿੱਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਅਰਥੀ ਫੂਕ ਮੁਜ਼ਾਹਿਰਾ ਕਰਦਿਆਂ ਕਰਮਚਾਰੀ। (ਜ਼ੀਸ਼ਾਨ) |
ਕਾਦੀਆਂ, 16 ਮਈ (ਜ਼ੀਸ਼ਾਨ): ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਅੱਜ ਸਫ਼ਾਈ ਸੇਵਕ ਯੂਨੀਅਨ ਕਾਦੀਆਂ ਵੱਲੋਂ ਬੁੱਟਰ ਚੌਂਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਿਰਾ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਪ੍ਰਧਾਨ ਰਹਿਮਤ ਮਸੀਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲਾਂ ਵਿੱਚ ਕਈ ਸਾਲਾਂ ਤੋਂ ਆਉਟਸੋਰਸ ਆਧਾਰ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਬੇਲਦਾਰਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਲਾਲ, ਨਰੇਸ਼, ਗੁਰਦੀਪ, ਅਵਿਨਾਸ਼, ਧਰਮਵੀਰ, ਮਹਾਂਵੀਰ, ਰਾਜੂ, ਸੂਰਜ, ਸੰਨੀ, ਬੱਬਲੀ, ਅਮਨ, ਰਾਜਨ, ਰਾਮ ਲਾਲ, ਸ਼ਿਵ, ਗੋਲਡੀ, ਰਮੇਸ਼, ਮੋਹਨ ਲਾਲ, ਦੀਪਕ, ਰਾਮਨਾਥ, ਸ਼ਾਮ ਲਾਲ, ਅਸ਼ੋਕ, ਸ਼ੀਲਾ ਰਾਣੀ, ਪ੍ਰਵੀਨ, ਰਾਣੀ, ਨਿੰਮੋ, ਸੁਨੀਲ, ਰਜੇਸ਼ ਆਦਿ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਢੇਰ ਵੱਧ ਰਹੇ ਹਨ, ਜਿਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣ ਰਿਹਾ ਹੈ।
