![]() |
| ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ । (ਜ਼ੀਸ਼ਾਨ) |
ਕਾਦੀਆਂ, 2 ਮਈ (ਜ਼ੀਸ਼ਾਨ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਪੰਜਾਬ ਵੱਲੋਂ ਪਿੰਡ ਮਸਾਣੀਆਂ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸਭਾ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਭਾਰਤੀ, ਸਵਿੰਦਰ ਪਾਲ ਸਿੰਘ ਮੋਹਲੋਵਾਲੀ, ਸਿਕੰਦਰ ਸਿੰਘ ਚੀਮਾ ਖੁੱਡੀ ਅਤੇ ਮਾਸਟਰ ਜਗੀਰ ਸਿੰਘ ਨੇ ਮਜ਼ਦੂਰ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਨੀਤੀਆਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਮਜ਼ਦੂਰ ਵਰਗ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਸਭਾ ਦੀ ਪ੍ਰਧਾਨਗੀ ਗੁਰਦੇਵ ਸਿੰਘ ਮਸਾਣੀਆਂ ਅਤੇ ਸਲਾਮਤ ਮਸੀਹ ਨੇ ਕੀਤੀ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਮੋਢੀ ਆਗੂਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਮਜ਼ਦੂਰਾਂ ਨੇ ਹਾਜ਼ਰੀ ਭਰੀ ਅਤੇ ਮਜ਼ਦੂਰ ਇਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਕੀਤਾ।
