![]() |
| ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ, ਹਰਜੀਤ ਸਿੰਘ ਲੀਲ ਕਲਾਂ ਅਤੇ ਹੋਰ ਕਿਸਾਨ ਆਗੂ। (ਜ਼ੀਸ਼ਾਨ) |
ਕਾਦੀਆਂ, 26 ਮਈ (ਜ਼ੀਸ਼ਾਨ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਜੋਨ ਬਾਬਾ ਮੱਕਾ ਸਾਹਿਬ ਦੀ ਮੀਟਿੰਗ ਗੁਰਦੁਆਰਾ ਬਾਬਾ ਮੱਕਾ ਸਾਹਿਬ ਵਿਖੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮਸਲਿਆਂ, ਗੰਨੇ ਦੀ ਫਸਲ ਅਤੇ ਬੈਂਕਾਂ ਵਿੱਚ ਹੋ ਰਹੀ ਖੱਜਲ-ਖੁਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕਿਸਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਜੇਕਰ ਕਿਸਾਨਾਂ ‘ਤੇ ਦਰਜ ਪਰਚੇ ਰੱਦ ਨਾ ਕੀਤੇ ਗਏ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ। ਆਗੂਆਂ ਨੇ ਦੋਸ਼ ਲਾਇਆ ਕਿ ਬੈਂਕਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਵਜ੍ਹਾ ਖੱਜਲ-ਖੁਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਅਤੇ ਜੋਨ ਪ੍ਰਧਾਨ ਹਰਜੀਤ ਸਿੰਘ ਲੀਲ ਕਲਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਉਣ ਵਾਲੇ ਸੰਘਰਸ਼ਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਜੋਨ ਸਕੱਤਰ ਸਰਜੀਤ ਸਿੰਘ ਨੱਤ, ਗੁਰਮੇਜ ਸਿੰਘ, ਹਰਜੀਤ ਧਾਰੀਵਾਲ, ਪ੍ਰੀਤਮ ਸਿੰਘ ਭੰਗਵਾ, ਮੰਗਲ ਸਿੰਘ, ਬਚਿੱਤਰ ਸਿੰਘ, ਗੁਰਲਾਲ ਸਿੰਘ, ਬਲਕਾਰ ਸਿੰਘ ਨਾਥਪੁਰਾ, ਸਤਨਾਮ ਸਿੰਘ ਬਸਰਾਵਾ, ਰਕੇਸ਼ ਕੁਮਾਰ, ਲਖਵਿੰਦਰ ਸਿੰਘ ਤੁਗਲਵਾਲਾ, ਬਾਬਾ ਸੁਖਦੇਵ ਸਿੰਘ ਨੱਤ ਅਤੇ ਡਾ. ਜਸਬੀਰ ਸਿੰਘ ਸ਼ਲਾਹਪੁਰ ਸਮੇਤ ਹੋਰ ਕਿਸਾਨ ਹਾਜ਼ਰ ਸਨ।
