![]() |
| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਬਾਰ੍ਹਵੀਂ ਜਮਾਤ ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀ ,ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਪ੍ਰਿੰਸੀਪਲ ਰਮਨਜੀਤ ਕੌਰ ਅਤੇ ਅਧਿਆਪਕਾਂ ਨਾਲ। (ਜ਼ੀਸ਼ਾਨ) |
ਕਾਦੀਆਂ, 15 ਮਈ (ਜ਼ੀਸ਼ਾਨ): ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ ਵਿੱਚ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮੈਡੀਕਲ ਗਰੁੱਪ ਵਿੱਚ ਰੂਪਨੀਤ ਕੌਰ (95.4 ਫ਼ੀਸਦ) ਪਹਿਲੇ ਸਥਾਨ ‘ਤੇ ਰਹੀ, ਜਦਕਿ ਨਾਨ-ਮੈਡੀਕਲ ਵਿੱਚ ਰੀਤਿਕਾ ਕੁਮਾਰੀ (94.2 ਫ਼ੀਸਦ) ਨੇ ਪਹਿਲਾ ਸਥਾਨ ਹਾਸਲ ਕੀਤਾ। ਕਾਮਰਸ ਵਿੱਚ ਪ੍ਰਾਚੀ (90.6 ਫ਼ੀਸਦ) ਅਤੇ ਆਰਟਸ ਵਿੱਚ ਜੈਸਦੀਪ ਸਿੰਘ (81 ਫ਼ੀਸਦ) ਪਹਿਲੇ ਸਥਾਨ ‘ਤੇ ਰਹੇ।
ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਰਮਨਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
