![]() |
| ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਿਸਟਰ ਅਤੇ ਮਿਸ ਫਰੈਸ਼ਰ ਬਣੇ ਵਿਦਿਆਰਥੀ ਅਧਿਆਪਕ। (ਜ਼ੀਸ਼ਾਨ) |
ਕਾਦੀਆਂ, 26 ਮਈ (ਜ਼ੀਸ਼ਾਨ) – ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਗਿਆਰ੍ਹਵੀਂ ਜਮਾਤ ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਸਮਾਰੋਹ ਕਰਵਾਈ ਗਈ। ਸਮਾਗਮ ਵਿੱਚ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ।
ਮੰਚ ਸੰਚਾਲਨ ਜਸਕੀਰਤ ਕੌਰ ਅਤੇ ਤੇਜਿੰਦਰ ਕੌਰ ਨੇ ਕੀਤਾ। ਵਿਦਿਆਰਥੀਆਂ ਵੱਲੋਂ ਗੀਤ, ਕਵਿਤਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨੋਰੰਜਨ ਕੀਤਾ ਗਿਆ। ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ।
ਫਰੈਸ਼ਰ ਸਮਾਰੋਹ ਦੌਰਾਨ ਗੁਰਸਾਹਿਲ ਸਿੰਘ ਨੂੰ “ਮਿਸਟਰ ਫਰੈਸ਼ਰ” ਅਤੇ ਭਾਰਤੀ ਨੂੰ “ਮਿਸ ਫਰੈਸ਼ਰ” ਚੁਣਿਆ ਗਿਆ। ਪ੍ਰਿੰਸੀਪਲ ਸ੍ਰੀਮਤੀ ਰਮਨਜੀਤ ਕੌਰ ਅਤੇ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਲੈਕਚਰਾਰ ਦਲਜੀਤ ਕੌਰ, ਅਮਨਦੀਪ ਕੌਰ, ਮਿਤਾਲੀ, ਅਨਾਮਿਕਾ, ਨਵਤੇਸ਼ਪਾਲ ਸਿੰਘ, ਲਵਪ੍ਰੀਤ ਕੌਰ, ਬਲਬੀਰ ਕੌਰ ਅਤੇ ਜਸਕਿਰਨ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਰਹੇ।
