![]() |
| ਕਾਦੀਆਂ ਦੇ ਸੇਂਟ ਵਾਰਿਅਰ ਸਕੂਲ ਦੀਆਂ 10ਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥਣਾਂ ਸੁਖਮਨਪ੍ਰੀਤ ਕੌਰ, ਅਨਮੋਲਪ੍ਰੀਤ ਕੌਰ, ਇਸ਼ਿਕਾਦੀਪ ਕੌਰ, ਸਿਮਰਨਜੀਤ ਕੌਰ। (ਜ਼ੀਸ਼ਾਨ) |
ਕਾਦੀਆਂ, 3 ਮਈ (ਜ਼ੀਸ਼ਾਨ) – ਸੇਂਟ ਵਾਰਿਅਰ ਸਕੂਲ ਕਾਦੀਆਂ ਨੇ ਆਈ.ਸੀ.ਐਸ.ਈ ਦੀ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਸੁਖਮਨਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪਹਿਲਾ, ਅਨਮੋਲਪ੍ਰੀਤ ਕੌਰ ਨੇ 93 ਫੀਸਦੀ ਨਾਲ ਦੂਜਾ, ਇਸ਼ਿਕਾਦੀਪ ਕੌਰ ਨੇ 92 ਫੀਸਦੀ ਨਾਲ ਤੀਜਾ ਅਤੇ ਸਿਮਰਨਜੀਤ ਕੌਰ ਨੇ 90 ਫੀਸਦੀ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ।
ਪੰਜਾਬੀ ਵਿਸ਼ੇ ਵਿੱਚ 6 ਵਿਦਿਆਰਥੀਆਂ ਨੇ 100 ਵਿੱਚੋਂ 100 ਅੰਕ ਹਾਸਲ ਕੀਤੇ, ਜਦਕਿ ਫਿਜ਼ੀਕਲ ਐਜੂਕੇਸ਼ਨ ਵਿੱਚ 4 ਵਿਦਿਆਰਥੀਆਂ ਨੇ ਪੂਰੇ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਹਿਸਟਰੀ ਅਤੇ ਸਿਵਿਕਸ ਵਿੱਚ ਵੀ ਕਈ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ।
ਸਕੂਲ ਦੇ ਚੇਅਰਮੈਨ ਸੱਜਣ ਸਿੰਘ ਧੰਦਲ, ਡਾਇਰੈਕਟਰ ਸਰਵਣ ਸਿੰਘ ਧੰਦਲ, ਪ੍ਰਿੰਸੀਪਲ ਪਰਮਜੀਤ ਸਿੰਘ ਅਤੇ ਵਾਈਸ ਪ੍ਰਿੰਸੀਪਲ ਸੰਦੀਪ ਸਿੰਘ ਪੰਨੂੰ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਲਗਾਤਾਰ ਮਿਹਨਤ ਅਤੇ ਅਨੁਸ਼ਾਸਨ ਦਾ ਪਰਿਣਾਮ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
