ਕਾਦੀਆਂ ਨਗਰ ਕੌਂਸਲ ਚੋਣਾਂ ਲਈ 93 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ- ਆਰ.ਓ. ਸੁਪਨੰਦਨਦੀਪ ਕੌਰ ਉੱਪਲ

Uploaded Image
ਕਾਦੀਆਂ ਚ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਸੁਪਨੰਦਨਦੀਪ ਕੌਰ ਉੱਪਲ, ਨਾਲ ਬਲਵਿੰਦਰ ਸਿੰਘ ਏ.ਆਰ.ਓ। (ਜ਼ੀਸ਼ਾਨ)

ਕਾਦੀਆਂ, 3 ਜੂਨ (ਜ਼ੀਸ਼ਾਨ):  ਨਗਰ ਕੌਂਸਲ ਕਾਦੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਚੋਣ ਮੈਦਾਨ ਵਿੱਚ ਉਤਰਣ ਲਈ ਕੁੱਲ 93 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੁਪਨੰਦਨਦੀਪ ਕੌਰ ਉੱਪਲ ਨੇ ਦੱਸਿਆ ਕਿ ਕੁੱਲ 93 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ 13, ਆਮ ਆਦਮੀ ਪਾਰਟੀ ਦੇ 15, ਕਾਂਗਰਸ ਦੇ 28, ਅਕਾਲੀ ਦਲ ਬਾਦਲ ਦੇ 23 ਅਤੇ 14 ਆਜ਼ਾਦ ਉਮੀਦਵਾਰ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਦੇ ਆਖਰੀ ਦਿਨ ਕੁੱਲ 18 ਉਮੀਦਵਾਰਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ। ਚੋਣ ਪ੍ਰਕਿਰਿਆ ਦੌਰਾਨ ਸਾਰਾ ਕੰਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲਿਆ ਅਤੇ ਕਿਸੇ ਕਿਸਮ ਦੀ ਕੋਈ ਰੁਕਾਵਟ ਸਾਹਮਣੇ ਨਹੀਂ ਆਈ।
ਸੁਪਨੰਦਨਦੀਪ ਕੌਰ ਉੱਪਲ ਨੇ ਅੱਗੇ ਦੱਸਿਆ ਕਿ 4 ਜੂਨ ਨੂੰ ਸਾਰੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 5 ਜੂਨ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ.) ਬਲਵਿੰਦਰ ਸਿੰਘ ਵੀ ਮੌਜੂਦ ਸਨ।

Post a Comment

© Qadian Times. All rights reserved. Distributed by ASThemesWorld