ਅਕਾਲੀ ਦਲ ਵਾਰਸ ਪੰਜਾਬ ਦੀ ਭਾਮੜੀ ਨਹਿਰ ਵਿਖੇ ਹੋਈ ਮੀਟਿੰਗ, 2027 ਚੋਣਾਂ ਲਈ ਕੀਤੀ ਰਣਨੀਤੀ 'ਤੇ ਚਰਚਾ

Uploaded Image
ਭਾਮੜੀ ਨਹਿਰ ਵਿਖੇ ਹੋਈ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਸਮਰਥਕ ਅਤੇ ਜਾਣਕਾਰੀ ਦਿੰਦੇ ਹੋਏ ਮਨਵਿੰਦਰ ਸਿੰਘ ਪ੍ਰਿੰਸ। (ਜ਼ੀਸ਼ਾਨ)

ਕਾਦੀਆਂ, 3 ਜੂਨ (ਜ਼ੀਸ਼ਾਨ): ਅਕਾਲੀ ਦਲ ਵਾਰਸ ਪੰਜਾਬ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਬਾਪੂ ਤਰਸੇਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਭਾਮੜੀ ਨਹਿਰ ਨੇੜੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੇਵਾਦਾਰ ਮਨਵਿੰਦਰ ਸਿੰਘ ਪ੍ਰਿੰਸ ਨੇ ਕੀਤੀ।
ਇਸ ਮੌਕੇ ਮਨਵਿੰਦਰ ਸਿੰਘ ਪ੍ਰਿੰਸ ਨੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਕਰ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਬਾਬਾ ਨਿੰਦਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ, ਦਲਜੀਤ ਸਿੰਘ ਭਾਮ, ਡਾ. ਗੁਰਵਿੰਦਰ ਸਿੰਘ, ਸੁੱਚਾ ਸਿੰਘ, ਅਮਰ ਮਸੀਹ, ਸਤਨਾਮ, ਸੁਖਵਿੰਦਰ ਸਿੰਘ ਕੀੜੀ, ਆਤਮਾ ਸਿੰਘ, ਪਰਮਜੀਤ ਸਿੰਘ, ਗੁਰਵੰਤ ਸਿੰਘ, ਗੁਰਦਿੱਤ ਸਿੰਘ, ਸਸੀਲ ਮਸੀਹ, ਸੁਰਜੀਤ ਸਿੰਘ, ਸੁਖਵੰਤ ਸਿੰਘ, ਰਾਕੇਸ਼ ਕੁਮਾਰ, ਜਤਿੰਦਰ ਸ਼ਰਮਾ, ਅਜੀਤ ਸਿੰਘ ਅਤੇ ਮੋਹਣੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld