![]() |
| ਪਿੰਡ ਢੱਪਈ ਦੇ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਮਨਵਿੰਦਰ ਸਿੰਘ ਦਕੋਹਾ ਅਤੇ ਹੋਰ ਆਗੂ। (ਜ਼ੀਸ਼ਾਨ) |
ਪਿੰਡ ਢੱਪਈ ਦੇ 25 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ
ਕਾਦੀਆਂ, 22 ਜੂਨ (ਜ਼ੀਸ਼ਾਨ): ਵਿਧਾਨ ਸਭਾ ਹਲਕਾ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਮਨਵਿੰਦਰ ਸਿੰਘ ਦਕੋਹਾ ਦੀ ਅਗਵਾਈ ਹੇਠ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਢੱਪਈ ਦੇ 25 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮਨਵਿੰਦਰ ਸਿੰਘ ਦਕੋਹਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਸੂਬੇ ਭਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਬਣਨਗੇ।
ਦਕੋਹਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਗਤੀਵਿਧੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਪੰਥਕ ਪਾਰਟੀ ਹੈ ਅਤੇ ਇਸ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਚਲਾਈ ਗਈ ਖਾਲਸਾ ਵਹੀਰ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਗੁਰੂ ਘਰ ਨਾਲ ਜੋੜਨ ਲਈ ਮਹੱਤਵਪੂਰਨ ਯਤਨ ਕੀਤੇ ਗਏ ਹਨ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਜਿੱਤ ਦਰਜ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ।
ਇਸ ਮੌਕੇ ਹਰਪਾਲ ਸਿੰਘ, ਸਤਿਨਾਮ ਸਿੰਘ, ਆਤਮਾ ਸਿੰਘ, ਬਾਪੂ ਦਰਸ਼ਨ ਸਿੰਘ, ਆਕਾਸ਼ਦੀਪ ਸਿੰਘ, ਪਰਮਜੀਤ ਸਿੰਘ, ਪਰਗਟ ਸਿੰਘ ਭਾਂਬੜੀ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਮੁਖਤਿਆਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
