ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਮਨਵਿੰਦਰ ਸਿੰਘ ਪ੍ਰਿੰਸ ਵੱਲੋਂ ਭਰਵੀਂ ਮੀਟਿੰਗ, ਔਰਤਾਂ ਤੇ ਨੌਜਵਾਨਾਂ ਨੇ ਲਿਆ ਵੱਡੀ ਗਿਣਤੀ ਵਿੱਚ ਹਿੱਸਾ


ਮੀਟਿੰਗ ਦੌਰਾਨ ਵਿਚਾਰ ਸਾਂਝੇ ਕਰਦੇ ਮਨਵਿੰਦਰ ਸਿੰਘ ਪ੍ਰਿੰਸ ਅਤੇ ਹੋਰ ਹਾਜ਼ਰ ਆਗੂ। (ਜ਼ੀਸ਼ਾਨ)

ਕਾਦੀਆਂ, 15 ਜੂਨ (ਜ਼ੀਸ਼ਾਨ): ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਅਮ੍ਰਿਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਮੁੱਖ ਸੇਵਾਦਾਰ ਮਨਵਿੰਦਰ ਸਿੰਘ ਪ੍ਰਿੰਸ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਲੰਬੇ ਸਮੇਂ ਤੋਂ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਵਧੀ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿੱਖੀ ਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚਲਾਈ ਗਈ ਖਾਲਸਾ ਵਹੀਰ ਰਾਹੀਂ ਕਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰੂ ਘਰ ਨਾਲ ਜੋੜਿਆ ਗਿਆ ਹੈ।
ਮਨਵਿੰਦਰ ਸਿੰਘ ਪ੍ਰਿੰਸ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਸ ਪੰਜਾਬ ਮਜ਼ਬੂਤ ਤਾਕਤ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਨੌਜਵਾਨਾਂ ਲਈ ਮੌਕਿਆਂ ਵਾਲਾ ਸੂਬਾ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਕਾਲੀ ਦਲ ਵਾਰਸ ਪੰਜਾਬ ਨਾਲ ਜੁੜਨ।
ਇਸ ਮੌਕੇ ਬਲਜਿੰਦਰ ਸਿੰਘ ਔਲਖ, ਜਸਬੀਰ ਸਿੰਘ ਔਲਖ, ਬਲਵਿੰਦਰ ਸਿੰਘ ਔਲਖ, ਜੀਵਨ ਸਿੰਘ ਔਲਖ, ਜਗਦੀਸ਼ ਸਿੰਘ ਔਲਖ, ਗਿਆਨ ਸਿੰਘ ਔਲਖ, ਅਜੀਤ ਸਿੰਘ ਔਲਖ, ਗੁਰਬਚਨ ਸਿੰਘ ਔਲਖ, ਦਿਲਪ੍ਰੀਤ ਸਿੰਘ ਖਾਲਸਾ, ਹਰਪਾਲ ਸਿੰਘ ਢਪਈ, ਸਤਨਾਮ ਸਿੰਘ ਢਪਈ, ਹਰਮੀਤ ਕੌਰ, ਮਲਕੀਤ ਕੌਰ, ਬਲਵਿੰਦਰ ਕੌਰ, ਸੁਖਵੰਤ ਕੌਰ, ਗੁਰਦੀਪ ਕੌਰ, ਜਗੀਰ ਕੌਰ, ਦਲਬੀਰ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ ਅਤੇ ਬਲਜੀਤ ਕੌਰ ਸਮੇਤ ਹੋਰ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld