ਅਕਾਲੀ ਦਲ ਵਾਰਸ ਪੰਜਾਬ ਵਿੱਚ 40 ਦੇ ਕਰੀਬ ਪਰਿਵਾਰ ਸ਼ਾਮਲ, 11 ਮੈਂਬਰੀ ਕਮੇਟੀ ਦਾ ਗਠਨ


Uploaded Image
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਅਕਾਲੀ ਦਲ ਵਾਰਸ ਪੰਜਾਬ ਦੇ ਸੇਵਾਦਾਰ ਮਨਵਿੰਦਰ ਸਿੰਘ ਪ੍ਰਿੰਸ। (ਜ਼ੀਸ਼ਾਨ)

ਕਾਦੀਆਂ, 9 ਜੂਨ (ਜ਼ੀਸ਼ਾਨ): ਅਕਾਲੀ ਦਲ ਵਾਰਸ ਪੰਜਾਬ ਦੇ ਸੇਵਾਦਾਰ ਮਨਵਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਰੀਬ 40 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਵੱਲੋਂ 11 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ।
ਮਨਵਿੰਦਰ ਸਿੰਘ ਪ੍ਰਿੰਸ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਅਤੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਤਿਆਰੀ ਕਰ ਰਹੀ ਹੈ।
ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਬਲਜੀਤ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਜੀਵਨ ਸਿੰਘ, ਜਗਦੀਤ ਸਿੰਘ, ਸਿਕੰਦਰ ਸਿੰਘ, ਗਿਆਨ ਸਿੰਘ, ਅਮਰਜੀਤ ਸਿੰਘ, ਗੁਰਬਚਨ ਸਿੰਘ, ਨਿਰਮਲ ਸਿੰਘ, ਪਿਆਰਾ ਸਿੰਘ, ਹਰਮੀਤ ਕੌਰ, ਮਲਕੀਤ ਕੌਰ, ਹਰਜੀਤ ਕੌਰ, ਬਲਵਿੰਦਰ ਕੌਰ, ਸੁਖਵੰਤ ਕੌਰ, ਗੁਰਦੀਪ ਕੌਰ, ਜਗੀਰ ਕੌਰ, ਦਲਬੀਰ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ ਅਤੇ ਬਲਜੀਤ ਕੌਰ ਸਮੇਤ ਹੋਰ ਸਮਰਥਕ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld