ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Uploaded Image
ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਅਤੇ ਕਿਸਾਨ। (ਜ਼ੀਸ਼ਾਨ)

ਕਾਦੀਆਂ, 24 ਜੂਨ (ਜ਼ੀਸ਼ਾਨ): ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (ਫ੍ਰੀ ਟਰੇਡ ਐਗਰੀਮੈਂਟ) ਦੀ ਤਿਆਰੀ ਲਈ ਦਿੱਲੀ ਵਿੱਚ ਅਮਰੀਕਾ ਅਤੇ ਭਾਰਤ ਦੇ ਵਫ਼ਦਾਂ ਵਿਚਾਲੇ ਹੋ ਰਹੀ ਦੋ ਰੋਜ਼ਾ ਚਰਚਾ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਕਾਦੀਆਂ ਅਤੇ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਵੱਲੋਂ ਬਲਾਕ ਪ੍ਰਧਾਨ ਕੈਪਟਨ ਅਜੀਤ ਸਿੰਘ ਸੈਰੋਵਾਲ ਦੀ ਅਗਵਾਈ ਹੇਠ ਮਾਨਸਾ ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਮਾਸਟਰ ਜਗੀਰ ਸਿੰਘ ਅਤੇਪੁਰ ਅਤੇ ਡਾ. ਅਸ਼ੋਕ ਭਾਰਤੀ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ 'ਤੇ ਮੋਹਰ ਲਗਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ, ਡੇਅਰੀ ਅਤੇ ਪਸ਼ੂ ਪਾਲਣ ਨਾਲ ਜੁੜੇ ਲੋਕਾਂ ਅਤੇ ਗੰਨਾ ਉਤਪਾਦਕਾਂ ਦੀ ਰੋਜ਼ੀ-ਰੋਟੀ ਅਤੇ ਰੁਜ਼ਗਾਰ ਨੂੰ ਗੰਭੀਰ ਨੁਕਸਾਨ ਪਹੁੰਚੇਗਾ।
ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਪੇਂਡੂ ਅਰਥਚਾਰੇ ਲਈ ਘਾਤਕ ਸਾਬਤ ਹੋ ਸਕਦਾ ਹੈ। ਇਸ ਲਈ ਕਿਸਾਨ ਜਥੇਬੰਦੀਆਂ ਇਸ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਨੂੰ ਕਿਸਾਨ ਵਿਰੋਧੀ ਫੈਸਲੇ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।
ਰੋਸ ਪ੍ਰਦਰਸ਼ਨ ਦੌਰਾਨ ਬਲਕਾਰ ਸਿੰਘ ਧਰਮੀ ਫੌਜੀ, ਮਹਿੰਦਰ ਸਿੰਘ ਚੀਮਾ ਖੁੱਡੀ, ਸਰਦੂਲ ਸਿੰਘ ਚੀਮਾ ਖੁੱਡੀ, ਕੁਲਵਿੰਦਰ ਸਿੰਘ ਬਸਰਾਵਾਂ, ਗੁਰਦੀਪ ਸਿੰਘ ਬਸਰਾਵਾਂ, ਹਰਜੀਤ ਸਿੰਘ ਮਠੋਲਾ, ਕਸ਼ਮੀਰ ਸਿੰਘ ਮਠੋਲਾ, ਅਮਰਜੀਤ ਸਿੰਘ ਅਤੇਪੁਰ (ਸਟੇਜ ਸਕੱਤਰ), ਜਰਨੈਲ ਸਿੰਘ ਭਰਥ, ਹਰਬੰਸ ਸਿੰਘ ਭਰਥ, ਦਰਸ਼ਨ ਸਿੰਘ ਸੈਰੋਵਾਲ, ਸੁਖਦੇਵ ਸਿੰਘ ਭਗਤੂਪੁਰਾ, ਮਲਕੀਤ ਸਿੰਘ ਭਗਤੂਪੁਰਾ, ਜਸਬੀਰ ਕੌਰ ਸੈਰੋਵਾਲ, ਰਜਿੰਦਰ ਕੌਰ ਸੈਰੋਵਾਲ, ਬਲਵਿੰਦਰ ਕੌਰ ਸੈਰੋਵਾਲ, ਕਿਰਨਜੀਤ ਕੌਰ ਸੈਰੋਵਾਲ, ਜੁਗਿੰਦਰ ਸਿੰਘ ਮਠੋਲਾ, ਸਰਵਣ ਸਿੰਘ ਬਸਰਾਵਾਂ, ਗੁਰਨਾਮ ਸਿੰਘ ਚੀਮਾ ਖੁੱਡੀ ਅਤੇ ਮੰਗਲ ਸਿੰਘ ਡੱਲਾ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld