ਕਾਦੀਆਂ ਚ ਸਵੱਛ ਭਾਰਤ ਮਿਸ਼ਨ ਤਹਿਤ ਗਿੱਲਾ-ਸੁੱਕਾ ਕੂੜਾ ਅਲੱਗ ਕਰਨ ਦੀ ਮੁਹਿੰਮ ਤੇਜ਼

ਕਾਦੀਆਂ ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਦੀ ਛਾਂਟ ਸਬੰਧੀ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਸੀ.ਐੱਫ. ਨਿਸ਼ਾ ਦੇਵੀ ਅਤੇ ਨਗਰ ਕੌਂਸਲ ਦੀ ਟੀਮ। (ਜ਼ੀਸ਼ਾਨ)

ਕਾਦੀਆਂ, 12 ਜੂਨ (ਜ਼ੀਸ਼ਾਨ): ਨਗਰ ਕੌਂਸਲ ਕਾਦੀਆਂ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਕਾਰਜਕਾਰੀ ਅਧਿਕਾਰੀ ਭੂਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਕੂੜਾ ਪ੍ਰਬੰਧਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਮੁਹੱਲਾ ਕ੍ਰਿਸ਼ਨਾ ਨਗਰ ਵਿੱਚ ਸਵੱਛ ਭਾਰਤ ਮਿਸ਼ਨ ਦੀ ਸੀ.ਐੱਫ. ਨਿਸ਼ਾ ਦੇਵੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਟੀਮ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਨਗਰ ਕੌਂਸਲ ਦੇ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਵਿੱਚ ਵੀ ਅਲੱਗ-ਅਲੱਗ ਪਾਉਣ ਲਈ ਪ੍ਰੇਰਿਤ ਕੀਤਾ।
ਨਿਸ਼ਾ ਦੇਵੀ ਨੇ ਕਿਹਾ ਕਿ ਕੂੜੇ ਦੀ ਸਹੀ ਛਾਂਟ ਨਾਲ ਸਫ਼ਾਈ ਨੂੰ ਬਲ ਮਿਲਦਾ ਹੈ ਅਤੇ ਰੀਸਾਈਕਲਿੰਗ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡੱਬੇ ਰੱਖਣ ਦੀ ਅਪੀਲ ਕੀਤੀ।
ਕਾਰਜਕਾਰੀ ਅਧਿਕਾਰੀ ਭੂਪਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਕਾਦੀਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਸ਼ਹਿਰ ਬਣਾਇਆ ਜਾ ਸਕਦਾ ਹੈ। 

Post a Comment

© Qadian Times. All rights reserved. Distributed by ASThemesWorld