ਕਾਦੀਆਂ, 12 ਜੂਨ (ਜ਼ੀਸ਼ਾਨ): ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਵਜੋਂ ਕਾਰਜਭਾਰ ਸੰਭਾਲਣ ਉਪਰੰਤ ਰਾਜੇਸ਼ ਸ਼ਰਮਾ ਦਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਿੱਖਿਆ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਸੈਂਟ ਵਾਰੀਅਰਜ਼ ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਸੁਪਰਡੈਂਟ ਪ੍ਰਬੋਧ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਪ੍ਰਦੀਪ ਕੁਮਾਰ ਅਤੇ ਹੋਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।
ਬੁਲਾਰਿਆਂ ਨੇ ਕਿਹਾ ਕਿ ਰਾਜੇਸ਼ ਸ਼ਰਮਾ ਦੇ ਤਜਰਬੇ ਅਤੇ ਅਗਵਾਈ ਨਾਲ ਜ਼ਿਲ੍ਹੇ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀ ਭਲਾਈ ਨਾਲ ਸਬੰਧਤ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਸ੍ਰੀ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
