ਕਿਸਾਨਾਂ ਵੱਲੋਂ ਭਾਜਪਾ ਦੇ ਆਗੂ ਫਤਹਿਜੰਗ ਬਾਜਵਾ ਦੀ ਕੋਠੀ ਅੱਗੇ ਪੁਤਲਾ ਫੂਕਿਆ ਗਿਆ

Uploaded Image
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂ ਕਾਦੀਆਂ ਵਿੱਚ ਮੋਦੀ ਅਤੇ ਟਰੰਪ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। (ਜ਼ੀਸ਼ਾਨ)

ਕਾਦੀਆਂ, 29 ਜੂਨ (ਜ਼ੀਸ਼ਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਭਾਰਤ-ਅਮਰੀਕਾ ਟਰੇਡ ਡੀਲ ਸਮਝੌਤੇ ਅਤੇ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਐਤਵਾਰ ਨੂੰ ਕਾਦੀਆਂ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਬੀਜੇਪੀ ਆਗੂ ਫਤਹਿਜੰਗ ਸਿੰਘ ਬਾਜਵਾ ਦੀ ਰਿਹਾਇਸ਼ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜ਼ਿਲ੍ਹਾ ਗੁਰਦਾਸਪੁਰ ਇਕਾਈ ਦੇ ਪ੍ਰਧਾਨ ਕੁਲਵੰਤ ਸਿੰਘ ਪੰਨੂ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਸਮਝੌਤਾ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰ 'ਤੇ ਹੋਰ ਵੱਡੇ ਸੰਘਰਸ਼ ਵਿੱਢੇ ਜਾਣਗੇ।
ਇਸ ਮੌਕੇ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਗੁਰਮੇਜ ਸਿੰਘ ਚੀਮਾ ਖੁੱਡੀ, ਸੁਖਵਿੰਦਰ ਸਿੰਘ, ਜਰਮਨਜੀਤ ਸਿੰਘ ਖਹਿਰਾ, ਮੁਖਤਿਆਰ ਸਿੰਘ ਢੱਪਈ, ਜ਼ਿਲ੍ਹਾ ਖਜ਼ਾਨਚੀ ਮਾਸਟਰ ਢੱਪਈ, ਗੁਰਵਿੰਦਰ ਸਿੰਘ ਨਠਵਾਲ, ਮੁਖਤਿਆਰ ਸਿੰਘ ਭੇਜੋ ਚੱਕ, ਨਰਿੰਦਰ ਸਿੰਘ ਮੇਤਲੇ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਟਨੈਣੀਵਾਲ, ਸਰੂਪ ਸਿੰਘ ਧੀਰੋਵਾਲ, ਸਿਮਰਨਜੀਤ ਸਿੰਘ, ਜਰਨੈਲ ਸਿੰਘ ਧਾਰੀਵਾਲ, ਦਿਲਬਾਗ ਸਿੰਘ ਧਾਰੀਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld