ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ, ਲੋਕਾਂ ਨੂੰ ਸਾਵਧਾਨੀਆਂ ਅਪਣਾਉਣ ਦੀ ਅਪੀਲ

Uploaded Image
ਕਾਦੀਆਂ ਚ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। (ਜ਼ੀਸ਼ਾਨ)

ਕਾਦੀਆਂ, 6 ਜੂਨ (ਜ਼ੀਸ਼ਾਨ): ਸੀ.ਐਚ.ਸੀ. ਕਾਦੀਆਂ ਦੇ ਐਸ.ਐਮ.ਓ. ਡਾ. ਸੰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ, ਗਮਲਿਆਂ ਅਤੇ ਕਬਾੜ ਦੀ ਨਿਯਮਿਤ ਸਫ਼ਾਈ ਕਰਨ ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ।
ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਕੁਲਦੀਪ ਕੁਮਾਰ, ਬਲਵਿੰਦਰ ਸਿੰਘ, ਲਖਬੀਰ ਸਿੰਘ ਅਤੇ ਸਤਪਾਲ ਸਿੰਘ ਵੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld