ਕਾਦੀਆਂ ਚ ਤੀਜੇ ਦਿਨ ਵੀ ਘਰ-ਘਰ ਜਾ ਕੇ ਨੰਨੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

Uploaded Image
ਕਾਦੀਆਂ ਚ ਘਰ-ਘਰ ਜਾ ਕੇ ਨੰਨੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਂਦਿਆਂ ਡਾ. ਸ਼ੁਭਨੀਤ ਕੁਮਾਰ ਆਦਿ। (ਜ਼ੀਸ਼ਾਨ)

ਕਾਦੀਆਂ, 30 ਜੂਨ (ਜ਼ੀਸ਼ਾਨ): ਰਾਸ਼ਟਰੀ ਪਲਸ ਪੋਲਿਓ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜਨਮ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤੀਜੇ ਦਿਨ ਵੀ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਆਂਗਣਵਾੜੀ ਵਰਕਰਾਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੁਭਨੀਤ ਕੁਮਾਰ ਨੇ ਦੱਸਿਆ ਕਿ 28 ਜੂਨ ਨੂੰ 669 ਬੱਚਿਆਂ ਨੂੰ ਪੋਲਿਓ ਦੀ ਖੁਰਾਕ ਦਿੱਤੀ ਗਈ, ਜਿਸ ਲਈ 37 ਵਾਇਲਾਂ ਦੀ ਵਰਤੋਂ ਕੀਤੀ ਗਈ। ਇਸੇ ਤਰ੍ਹਾਂ 29 ਜੂਨ ਨੂੰ ਵੱਖ-ਵੱਖ ਬੂਥਾਂ 'ਤੇ 490 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ 29 ਵਾਇਲਾਂ ਦੀ ਵਰਤੋਂ ਹੋਈ।
ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਵੀ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਘਰ-ਘਰ ਜਾ ਕੇ ਜਨਮ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਦੀ ਖੁਰਾਕ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਹੈ ਕਿ ਕੋਈ ਵੀ ਯੋਗ ਬੱਚਾ ਪੋਲਿਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।
ਡਾ. ਸ਼ੁਭਨੀਤ ਕੁਮਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦਾ ਬੱਚਾ ਅਜੇ ਤੱਕ ਪੋਲਿਓ ਦੀ ਖੁਰਾਕ ਨਹੀਂ ਲੈ ਸਕਿਆ ਤਾਂ ਉਹ ਆਪਣੇ ਨਜ਼ਦੀਕੀ ਸਿਹਤ ਕੇਂਦਰ ਜਾਂ ਸਿਹਤ ਕਰਮਚਾਰੀ ਨਾਲ ਸੰਪਰਕ ਕਰਕੇ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।

Post a Comment

© Qadian Times. All rights reserved. Distributed by ASThemesWorld