![]() |
| ਸਾਈਕਲ ਦਿਵਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਮੈਡਮ ਸਾਂਵਲੀ ਅਤੇ ਮੈਡਮ ਮਨਪ੍ਰੀਤ ਕੌਰ। (ਜ਼ੀਸ਼ਾਨ) |
ਕਾਦੀਆਂ, 3 ਜੂਨ (ਜ਼ੀਸ਼ਾਨ): ਮੇਰਾ ਯੁਵਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਸਾਈਕਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਵਿਦਿਆਰਥੀਆਂ ਨੇ ਸਾਈਕਲ ਰੇਸ ਵਿੱਚ ਭਾਗ ਲਿਆ।
ਮੈਡਮ ਸੰਦੀਪ ਕੌਰ, ਕੋਚ ਮੈਡਮ ਸਾਂਵਲੀ ਅਤੇ ਮੈਡਮ ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਸਾਈਕਲ ਚਲਾਉਣ ਦੇ ਸਿਹਤ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਾਈਕਲ ਚਲਾਉਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਸਰੀਰਕ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ।
ਅੰਤ ਵਿੱਚ ਰੇਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।
