ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਟ੍ਰੇਨਿੰਗ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਮਹਿਲਾ ਸਤਿਕਾਰ ਸਖੀਆਂ ਨੂੰ ਕਿੱਟ ਦੇਂਦਿਆਂ। (ਜ਼ੀਸ਼ਾਨ)


ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੂਨ (ਜ਼ੀਸ਼ਾਨ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜੰਡਿਆਲਾ ਗੁਰੂ ਵਿਖੇ ਦੂਸਰੇ ਦਿਨ ਵੀ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀ ਯੋਗਤਾ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ 1 ਜੁਲਾਈ 2026 ਤੋਂ ਯੋਗ ਮਹਿਲਾਵਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦੇਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਨੂੰ ਸਫਲ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਨਾਲ ਜੋੜਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਮੌਕੇ ਵਿਭਾਗੀ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld