ਕਾਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ, ਪੋਲਿੰਗ ਪਾਰਟੀਆਂ ਬੂਥਾਂ ਲਈ ਰਵਾਨਾ

Uploaded Image
ਕਾਦੀਆਂ ਨਗਰ ਕੌਂਸਲ ਚੋਣਾਂ ਲਈ ਡਿਊਟੀ ਤੇ ਜਾ ਰਹੇ ਪੋਲਿੰਗ ਸਟਾਫ਼। (ਜ਼ੀਸ਼ਾਨ)

ਕਾਦੀਆਂ, 12 ਜੂਨ (ਜ਼ੀਸ਼ਾਨ): ਕਾਦੀਆਂ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣ ਡਿਊਟੀ ਲਈ ਨਿਯੁਕਤ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਉਨ੍ਹਾਂ ਦੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।
ਰਿਟਰਨਿੰਗ ਅਫ਼ਸਰ ਸੁਪਨੰਦਨਦੀਪ ਕੌਰ ਨੇ ਦੱਸਿਆ ਕਿ ਕਾਦੀਆਂ ਨਗਰ ਕੌਂਸਲ ਦੇ 14 ਵਾਰਡਾਂ ਲਈ ਕੁੱਲ 16 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਸਾਰੇ ਪੋਲਿੰਗ ਸਟਾਫ਼ ਨੂੰ ਸਿਖਲਾਈ ਦੇ ਕੇ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਬੂਥਾਂ 'ਤੇ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਤੋਂ ਬਾਅਦ ਤੁਰੰਤ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਰਿਟਰਨਿੰਗ ਅਫ਼ਸਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Post a Comment

© Qadian Times. All rights reserved. Distributed by ASThemesWorld