ਕਾਦੀਆਂ, 14 ਜੂਨ (ਜ਼ੀਸ਼ਾਨ): ਪ੍ਰੋਫੈਸਰ ਨਰੇਸ਼ ਕੁਮਾਰ ਅਤੇ ਅਸ਼ੋਕ ਕੁਮਾਰ ਵੱਲੋਂ ਆਪਣੀ ਮਾਤਾ ਪ੍ਰਕਾਸ਼ ਕੌਰ ਦੀ ਸ਼ਤਾਬਦੀ ਦੇ ਮੌਕੇ 'ਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਮਿੱਠਾ ਜਲ ਵਰਤਾਇਆ ਗਿਆ।
ਇਸ ਮੌਕੇ ਪ੍ਰੋਫੈਸਰ ਨਰੇਸ਼ ਕੁਮਾਰ, ਅਸ਼ੋਕ ਕੁਮਾਰ, ਅਸ਼ਵਨੀ ਵਰਮਾ, ਸੁਭਾਸ਼ ਕੁਮਾਰ, ਸਤੀਸ਼ ਕੁਮਾਰ ਅਤੇ ਬਾਜ਼ਾਰ ਦੇ ਕਈ ਪ੍ਰਮੁੱਖ ਦੁਕਾਨਦਾਰਾਂ ਨੇ ਸੇਵਾ ਵਿੱਚ ਯੋਗਦਾਨ ਪਾਇਆ।
