![]() |
| ਕਾਦੀਆਂ ਵਿੱਚ ਰੋਡ ਸ਼ੋਅ ਦੌਰਾਨ ਦੁਕਾਨਦਾਰਾਂ ਨਾਲ ਮੁਲਾਕਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ। (ਜ਼ੀਸ਼ਾਨ) |
ਕਾਦੀਆਂ, 8 ਜੂਨ (ਜ਼ੀਸ਼ਾਨ): ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ਼ਾਮ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ। ਇਸ ਮੌਕੇ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਅਤੇ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੇ 14 ਉਮੀਦਵਾਰ ਵੀ ਮੌਜੂਦ ਰਹੇ।
ਰੋਡ ਸ਼ੋਅ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਮੌਕਾ ਮਿਲਦਾ ਹੈ ਤਾਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਇਹ ਰੋਡ ਸ਼ੋਅ ਬਟਾਲਾ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਇਸ ਦੌਰਾਨ ਬੈਂਡ-ਬਾਜ਼ਿਆਂ ਨਾਲ ਪਾਰਟੀ ਸਮਰਥਕਾਂ ਨੇ ਵੀ ਭਰਪੂਰ ਉਤਸ਼ਾਹ ਦਿਖਾਇਆ। ਕਈ ਥਾਵਾਂ 'ਤੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਵੀ ਕੀਤਾ ਗਿਆ।
