ਸਰਤਾਜ ਟਰੇਡਿੰਗ ਕੰਪਨੀ ਵੱਲੋਂ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ

ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟਾ ਲਗਾਉਂਦੇ ਹੋਏ ਸਰਤਾਜ ਟਰੇਡਿੰਗ ਕੰਪਨੀ ਦੇ ਮਾਲਕ ਰਮਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ। (ਜ਼ੀਸ਼ਾਨ)

ਕਾਦੀਆਂ, 6 ਜੂਨ (ਜ਼ੀਸ਼ਾਨ): ਵਿਸ਼ਵ ਵਾਤਾਵਰਨ ਦਿਵਸ ਮੌਕੇ ਸਰਤਾਜ ਟਰੇਡਿੰਗ ਕੰਪਨੀ ਵੱਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਾ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕੰਪਨੀ ਦੇ ਮਾਲਕ ਰਮਨਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਬੂਟੇ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਅਸੀਂ ਪ੍ਰਦੂਸ਼ਣ ਨੂੰ ਘਟਾ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ, ਪਾਰਕਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਇੰਜੀਨੀਅਰ ਅਮਨ ਸਾਹੀ, ਸੁਖਬੀਰ ਸਿੰਘ ਘੁੰਮਣ, ਹਰਪ੍ਰੀਤ ਸਿੰਘ ਹੈਪੀ, ਗੌਰਵ ਮਿਸ਼ਰਾ, ਸਰਤਾਜ ਸਿੰਘ, ਸੁਖਰਾਜ ਸਿੰਘ, ਕਾਲਾ ਅਤੇ ਬਲਜੀਤ ਸਿੰਘ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld