ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪਿੰਡ ਮੁਰਾਦਪੁਰ ਵਿੱਚ ਵਿਸ਼ੇਸ਼ ਕੈਂਪ ਆਯੋਜਿਤ


Uploaded Image
ਪਿੰਡ ਮੁਰਾਦਪੁਰ ਵਿੱਚ ਲਗਾਏ ਗਏ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਸਥਾਰ ਅਫ਼ਸਰ ਹਰਪ੍ਰੀਤ ਸਿੰਘ ਬੋਪਾਰਾਏ। (ਜ਼ੀਸ਼ਾਨ)

ਕਾਦੀਆਂ, 9 ਜੂਨ (ਜ਼ੀਸ਼ਾਨ): ਖੇਤੀਬਾੜੀ ਦਫ਼ਤਰ ਕਾਦੀਆਂ ਸਰਕਲ ਕਡੀਲਾ ਵੱਲੋਂ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪਿੰਡ ਮੁਰਾਦਪੁਰ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਫਾਰਮਰ ਆਈ.ਡੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਸਥਾਰ ਅਫ਼ਸਰ ਹਰਪ੍ਰੀਤ ਸਿੰਘ ਬੋਪਾਰਾਏ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਾਰਮਰ ਆਈ.ਡੀ ਭਵਿੱਖ ਵਿੱਚ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੋਵੇਗੀ, ਕਿਉਂਕਿ ਸਰਕਾਰ ਦੀਆਂ ਕਈ ਯੋਜਨਾਵਾਂ ਇਸ ਨਾਲ ਜੋੜੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਆਪਣੀ ਫਾਰਮਰ ਆਈਡੀ ਬਣਵਾਉਣ ਲਈ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਝੋਨੇ ਦੀ ਫ਼ਸਲ ਦੀ ਸਾਂਭ-ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕਰਨ ਦਾ ਯਤਨ ਕੀਤਾ ਗਿਆ।
ਅੰਤ ਵਿੱਚ ਹਰਪ੍ਰੀਤ ਸਿੰਘ ਬੋਪਾਰਾਏ ਨੇ ਕੈਂਪ ਵਿੱਚ ਸ਼ਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ।

Post a Comment

© Qadian Times. All rights reserved. Distributed by ASThemesWorld