ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕਾਲਜ ਸਟਾਫ਼ ਕੈਂਪਸ ਵਿੱਚ ਰੁੱਖ ਲਗਾਉਂਦੇ ਹੋਏ। (ਜ਼ੀਸ਼ਾਨ)

ਕਾਦੀਆਂ, 10 ਜੂਨ (ਜ਼ੀਸ਼ਾਨ): ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਦੇ ਸੰਦੇਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।
ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਈਕੋ ਕਲੱਬ, ਐਨ.ਐਸ.ਐਸ. (ਲੜਕੇ ਅਤੇ ਲੜਕੀਆਂ) ਅਤੇ ਐਨ.ਸੀ.ਸੀ. ਵਿੰਗ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਦੌਰਾਨ ਕੈਂਪਸ ਦੇ ਵੱਖ-ਵੱਖ ਸਥਾਨਾਂ 'ਤੇ ਛਾਂਦਾਰ ਅਤੇ ਫਲਦਾਰ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਹਰਜਿੰਦਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਨਾਨ-ਟੀਚਿੰਗ ਸਟਾਫ਼ ਵਿਚੋਂ ਬਲਰਾਜ ਸਿੰਘ, ਹਰਮਨਜੀਤ ਸਿੰਘ, ਅਮਨਦੀਪ ਸਿੰਘ, ਅਰਜਨ ਸਿੰਘ ਅਤੇ ਬਲਵਿੰਦਰ ਸਿੰਘ ਨੇ ਵੀ ਇਸ ਮੁਹਿੰਮ ਵਿੱਚ ਸਰਗਰਮ ਭਾਗ ਲਿਆ।



Post a Comment

© Qadian Times. All rights reserved. Distributed by ASThemesWorld