![]() |
| ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਐਸ.ਆਈ.ਆਰ. ਮੁਹਿੰਮ ਸਬੰਧੀ ਕਰਵਾਏ ਜਾਗਰੂਕਤਾ ਸੈਮੀਨਾਰ ਦੌਰਾਨ ਜਾਣਕਾਰੀ ਸਾਂਝੀ ਕਰਦੇ ਨੋਡਲ ਅਫ਼ਸਰ ਡਾ. ਗੁਰਦੀਪ ਸਿੰਘ ਆਦਿ। (ਜ਼ੀਸ਼ਾਨ) |
ਕਾਦੀਆਂ, 14 ਜੁਲਾਈ (ਜ਼ੀਸ਼ਾਨ): ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਚੋਣ ਸਾਖ਼ਰਤਾ ਕਲੱਬ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਨੋਡਲ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ, ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ ਵੋਟਰਾਂ ਦੇ ਨਾਮ ਹਟਾਉਣ ਅਤੇ ਘਰ-ਘਰ ਜਾ ਕੇ ਵੋਟਰਾਂ ਦੀ ਪੁਸ਼ਟੀ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਆਪਣੀ ਐਸ.ਆਈ.ਆਰ. ਪ੍ਰਕਿਰਿਆ ਜ਼ਰੂਰ ਪੂਰੀ ਕਰਵਾਉਣ ਦੀ ਅਪੀਲ ਕੀਤੀ।
ਸੈਮੀਨਾਰ ਵਿੱਚ ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਾਕੇਸ਼ ਕੁਮਾਰ, ਡਾ. ਸਿਮਰਤਪਾਲ ਸਿੰਘ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਲੈਕਚਰਾਰ ਦਲਜੀਤ ਕੌਰ, ਅਮਨਦੀਪ ਕੌਰ, ਨਵਤੇਸ਼ਪਾਲ ਸਿੰਘ, ਬਲਬੀਰ ਕੌਰ, ਮਿਤਾਲੀ, ਜਸਕਿਰਨ ਕੌਰ, ਲਵਪ੍ਰੀਤ ਕੌਰ, ਅਮਨਦੀਪ ਸਿੰਘ, ਬਲਰਾਜ ਸਿੰਘ ਅਤੇ ਹਰਮਨਜੀਤ ਸਿੰਘ ਸਮੇਤ ਅਧਿਆਪਕ ਅਤੇ ਗੈਰ-ਅਧਿਆਪਨ ਸਟਾਫ਼ ਹਾਜ਼ਰ ਸੀ।
