![]() |
| ਡੇਹਰੀਵਾਲ ਬਿਜਲੀ ਦਫ਼ਤਰ ਵਿਖੇ ਦੋ ਦਿਨਾਂ ਦੀ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦੇ ਬਿਜਲੀ ਮੁਲਾਜ਼ਮ। (ਜ਼ੀਸ਼ਾਨ) |
ਕਾਦੀਆਂ, 21 ਜੁਲਾਈ (ਜ਼ੀਸ਼ਾਨ): ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ 'ਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਦੌਰਾਨ ਡੇਹਰੀਵਾਲ ਬਿਜਲੀ ਦਫ਼ਤਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪਿੱਟ ਸਿਆਪਾ ਕੀਤਾ।
ਪ੍ਰਦਰਸ਼ਨ ਦੀ ਅਗਵਾਈ ਕਸ਼ਮੀਰ ਸਿੰਘ ਨੇ ਕੀਤੀ। ਇਸ ਮੌਕੇ ਸਰਕਲ ਸਕੱਤਰ ਸੁਖਵਿੰਦਰ ਸਿੰਘ ਗਿੱਲ ਅਤੇ ਬਾਰਡਰ ਜ਼ੋਨ ਦੇ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਅਤੇ 20 ਫ਼ੀਸਦੀ ਡੀ.ਏ. ਦੀ ਕਿਸ਼ਤ ਵੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਨਿਰਵੈਰ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਯਾਦਵਿੰਦਰ ਸਿੰਘ, ਨਿਰਮਲ ਸਿੰਘ, ਰਜਿੰਦਰ ਸਿੰਘ, ਰਸ਼ਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਸਤਿੰਦਰ ਪਾਲ, ਹਰਜੀਤ ਸਿੰਘ, ਅਮਨਦੀਪ ਸਿੰਘ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
