ਕਾਰਗਿੱਲ ਵਿਜੇ ਦਿਵਸ ਮੌਕੇ ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗਾ ਸਨਮਾਨ- ਕੈਪਟਨ ਧਰਮਿੰਦਰ ਸਿੰਘ ਰਿਆੜ

Uploaded Image
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਪਟਨ ਧਰਮਿੰਦਰ ਸਿੰਘ ਰਿਆੜ ਅਤੇ ਹੋਰ ਸਾਬਕਾ ਸੈਨਿਕ। (ਜ਼ੀਸ਼ਾਨ)

ਕਾਦੀਆਂ, 5 ਜੁਲਾਈ (ਜ਼ੀਸ਼ਾਨ): ਵੈਟਰਨਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਇਕਾਈ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਪੀ.ਆਰ.ਓ. ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਧਰਮਿੰਦਰ ਸਿੰਘ ਰਿਆੜ ਦੇ ਦਫ਼ਤਰ ਹਰਚੋਵਾਲ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਪਟਨ ਧਰਮਿੰਦਰ ਸਿੰਘ ਰਿਆੜ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਰਗਿੱਲ ਵਿਜੇ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਾਰਗਿੱਲ ਯੁੱਧ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਕਈ ਸਾਬਕਾ ਸੈਨਿਕਾਂ ਅਤੇ ਅਹੁਦੇਦਾਰਾਂ ਨੇ ਹਿੱਸਾ ਲਿਆ ਅਤੇ ਸੈਨਿਕ ਭਲਾਈ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।

Post a Comment

© Qadian Times. All rights reserved. Distributed by ASThemesWorld