ਪਿੰਡ ਵਰਿਆਮ ਚ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਹੋਏ ਸ਼ਾਮਿਲ

ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਮਨਵਿੰਦਰ ਸਿੰਘ ਪ੍ਰਿੰਸ ਦਕੋਹਾ (ਜ਼ੀਸ਼ਾਨ)

ਮਨਵਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਚ ਅਕਾਲੀ ਦਲ ਵਾਰਸ ਪੰਜਾਬ ਨੂੰ ਮਿਲਿਆ ਵੱਡਾ ਬਲ 

ਕਾਦੀਆਂ, 10 ਜੁਲਾਈ (ਜ਼ੀਸ਼ਾਨ) - ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿੱਚ ਮਨਵਿੰਦਰ ਸਿੰਘ ਪ੍ਰਿੰਸ ਦਕੋਹਾ ਦੀ ਅਗਵਾਈ ਹੇਠ ਲਗਾਤਾਰ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਜਿਸ ਦੇ ਤਹਿਤ ਅੱਜ ਪਿੰਡ ਵਰਿਆਮ ਦੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋਏ । ਸ਼ਾਮਿਲ ਹੋਏ ਪਰਿਵਾਰਾਂ ਨੂੰ ਮਨਵਿੰਦਰ ਸਿੰਘ ਪ੍ਰਿੰਸ ਦਕੋਹਾ ਦੇ ਵੱਲੋਂ ਪਾਰਟੀ ਵਿੱਚ ਸ਼ਾਮਿਲ ਕਰਨ ਤੇ ਉਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਅਤੇ ਉਨਾਂ ਨੇ ਅੱਗੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਦੇ ਵਿੱਚ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਫਤਵਾ ਦੇਣਗੇ ਉਹਨਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਉੱਪਰ ਲੋਕ ਅੱਜ ਚੱਲ ਰਹੇ ਹਨ ਅਤੇ ਉਹਨਾਂ ਦੀ ਸੋਚ ਦੇ ਸਦਕਾ ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ । ਉਹਨੇ ਦੱਸਿਆ ਕਿ ਵੱਖ ਵੱਖ ਰਿਵਾਇਤੀ ਪਾਰਟੀਆਂ ਨੇ ਹੁਣ ਤੱਕ ਪੰਜਾਬ ਨੂੰ ਲੁੱਟਿਆ ਹੈ ਅਤੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ ਪਰ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜਾਬ ਨੂੰ ਬਚਾਉਣ ਦਾ ਬੀੜਾ ਚੁੱਕਿਆ ਹੈ। ਅਤੇ ਨੌਜਵਾਨੀ ਨੂੰ ਬਚਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਸੰਘਰਸ਼ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਲੋਕਾਂ ਦੇ ਵੱਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿੱਚ ਬਹੁਤ ਪਿਆਰ ਅਤੇ ਮਾਨ ਮਿਲ ਰਿਹਾ ਹੈ। ਲਗਾਤਾਰ ਪਿੰਡਾਂ ਦੇ ਵਿੱਚ ਲੋਕ ਤੜਾਧੜ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਦੇ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੀ ਸਰਕਾਰ ਬਣਨ ਜਾ ਰਹੀ । ਅਤੇ ਪੰਜਾਬ ਨੂੰ ਮੁੜ ਤੋਂ ਉਹਨਾਂ ਲੀਹਾਂ ਤੇ ਲਿਆਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਲੜਾਈ ਲੜ ਰਿਹਾ । ਉਹਨਾਂ ਕਿਹਾ ਕਿ ਇਹ ਲੜਾਈ ਇਕੱਲੀ ਅਕਾਲੀ ਦਲ ਵਾਰਸ ਪੰਜਾਬ ਦੀ ਨਹੀਂ ਸਗੋਂ ਹਰੇਕ ਪੰਜਾਬੀ ਦੀ ਅਤੇ ਹਰੇਕ ਉਸ ਸਿੱਖ ਨੌਜਵਾਨ ਦੀ ਹੈ ਜੋ ਪੰਜਾਬ ਦੇ ਨਾਲ ਜੁੜਿਆ ਹੈ। ਇਸ ਮੌਕੇ ਉਹਨਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਨਾਲ ਹੀ ਉਨਾਂ ਦਾ ਹੱਲ ਕੀਤਾ ਅਤੇ ਉਹਨਾਂ ਕਿਹਾ ਕਿ ਸਰਕਾਰ ਬਣਨ ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਅਤੇ ਪੰਜਾਬ ਨੂੰ ਖੁਸ਼ਹਾਲ ਅਤੇ ਸੋਨੇ ਦੀ ਚਿੜੀ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਨੀਤ ਸਿੰਘ ਗੁਰਨੂਰ ਸਿੰਘ ਜਸ਼ਨਪ੍ਰੀਤ ਸਿੰਘ ਅਮਨਦੀਪ ਸਿੰਘ ਜਸਪ੍ਰੀਤ ਸਿੰਘ ਸੋਹਲ ਪ੍ਰੀਤ ਸਿੰਘ ਬਾਹੀ ਸਿੰਘ ਕੁਲਵੰਤ ਸਿੰਘ ਬੀਰ ਸਿੰਘ ਸਰਵਨ ਸਿੰਘ ਪਹਿਲੇ ਲਾਭ ਪ੍ਰਤਾਪ ਸਿੰਘ ਮਨਜੀਤ ਸਿੰਘ ਮਨਬੀਰ ਸਿੰਘ ਜਗਰੂਪ ਸਿੰਘ ਗੁਰਦੀਪ ਸਿੰਘ ਸੁਖਵੰਤ ਸਿੰਘ ਬਾਬਾ ਤਰਸੇਮ ਸਿੰਘ ਜਤਿੰਦਰ ਸਿੰਘ ਹਰਦੀਪ ਸਿੰਘ ਬਲਕਾਰ ਸਿੰਘ ਗੁਰ ਜੰਟ ਸਿੰਘ ਅਮਰੀਕ ਸਿੰਘ ਰੋਵਨਦੀਪ ਸਿੰਘ ਹਰਨੂਰ ਸਿੰਘ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld