ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਚਾਰਜ ਸੰਭਾਲਿਆ

Uploaded Image
ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਉਹਨਾਂ ਦੀਆਂ ਕੁਰਸੀਆਂ ਤੇ ਬਿਠਾਉਂਦੇ ਮਾਹਲ, ਈ.ਟੀ.ਓ ਆਦਿ। (ਜ਼ੀਸ਼ਾਨ)

ਕਾਦੀਆਂ, 29 ਜੁਲਾਈ (ਜ਼ੀਸ਼ਾਨ): ਨਗਰ ਕੌਂਸਲ ਕਾਦੀਆਂ ਦੇ ਨਵ-ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਤਾਜਪੋਸ਼ੀ ਸਮਾਰੋਹ ਹੋਇਆ। ਤਾਜਪੋਸ਼ੀ ਸਮਾਰੋਹ ਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਲਵਿੰਦਰ ਕੌਰ ਮਾਹਲ ਨੂੰ ਪ੍ਰਧਾਨ, ਰਾਜ ਕੁਮਾਰ ਜੀਟਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਦਿਲਬਾਗ ਸਿੰਘ ਮਾਹਲ ਨੇ ਮੀਤ ਪ੍ਰਧਾਨ ਵਜੋਂ ਉਹਨਾਂ ਦੀਆਂ ਕੁਰਸੀਆਂ ਤੇ ਬਿਠਾਇਆ। ਇਸ ਮੌਕੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ, ਸਰਬਜੀਤ ਸਿੰਘ ਮਾਹਲ, ਹਰਪ੍ਰੀਤ ਕੌਰ, ਹਰਪ੍ਰੀਤ ਮਾਹਲ, ਗੁਰਬਿੰਦਰ ਮਾਹਲ, ਸੂਰਜ ਮਾਹਲ, ਸਾਗਰ ਮਾਹਲ, ਪੂਜਾ ਰਾਣੀ, ਸੁਰਿੰਦਰ ਪਾਲ, ਰਾਜਕੁਮਾਰ, ਗਿੰਨੀ ਭਾਟੀਆ, ਵਿਜੇ ਕੁਮਾਰ, ਅਸ਼ੋਕ ਕੁਮਾਰ, ਦਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਗੌਰਵ ਭਨੋਟ, ਪ੍ਰੇਮ ਸਿੰਘ ਘੁੰਮਣ, ਵਿਜੇ ਕੁਮਾਰ, ਸੁਭਾਸ਼ ਡੰਗੋਰੀਆ ਆਦਿ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਕਾਦੀਆਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

Post a Comment

© Qadian Times. All rights reserved. Distributed by ASThemesWorld