![]() |
| ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੀ ਕਾਰ ਦੀ ਤਸਵੀਰ। (ਜ਼ੀਸ਼ਾਨ) |
ਕਾਦੀਆਂ, 10 ਜੁਲਾਈ (ਜ਼ੀਸ਼ਾਨ): ਬੀਤੇ ਬੁੱਧਵਾਰ ਦੀ ਦੇਰ ਰਾਤ ਨੂੰ ਅੱਡਾ ਕਾਹਲਵਾਂ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦਰਮਿਆਨ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜੋਗਾ ਸਿੰਘ ਵਾਸੀ ਪਿੰਡ ਖੁਜਾਲਾ ਜੋ ਕਿ ਕਾਦੀਆਂ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਹਰਚੋਵਾਲ ਰੋਡ ਅੱਡਾ ਕਾਹਲਵਾਂ ਵਿਖੇ ਪਹੁੰਚਿਆ ਤਾਂ ਉਸ ਦੀ ਟੱਕਰ ਇੱਕ ਕਾਰ ਦੇ ਨਾਲ ਹੋ ਗਈ ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਇਸ ਦੌਰਾਨ ਕਾਰ ਚਾਲਕਾਂ ਦੇ ਵੱਲੋਂ ਅਤੇ ਮੌਕੇ ਤੇ ਪਹੁੰਚੀ ਕਾਦੀਆਂ ਪੁਲਿਸ ਦੇ ਵੱਲੋਂ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਦੇ ਵੱਲੋਂ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਅੰਮ੍ਰਿਤਸਰ ਵਿਖੇ ਰੈਫਰ ਕੀਤਾ ਗਿਆ ਜਿੱਥੇ ਸ਼ੁਕਰਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
