![]() |
| ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੰਦਿਆਂ। (ਜ਼ੀਸ਼ਾਨ) |
ਕਾਦੀਆਂ, 30 ਜੁਲਾਈ (ਜ਼ੀਸ਼ਾਨ): ਕਿਸਾਨ ਮਜ਼ਦੂਰ ਮੋਰਚਾ ਪੰਜਾਬ ਚੈਪਟਰ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਕਾਦੀਆਂ-ਸ੍ਰੀ ਹਰਿਗੋਬਿੰਦਪੁਰ ਵੱਲੋਂ ਊਧਨਵਾਲ ਸਥਿਤ ਐਸ.ਡੀ.ਓ. ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦੇ ਨਾਮ ਮੰਗ-ਪੱਤਰ ਸੌਂਪਿਆ ਗਿਆ।
ਜ਼ਿਲ੍ਹਾ ਕਮੇਟੀ ਮੈਂਬਰ ਮਾਸਟਰ ਜਗੀਰ ਸਿੰਘ ਅੰਦੇਪੁਰ ਅਤੇ ਬਲਾਕ ਸਕੱਤਰ ਕੁਲਦੀਪ ਸਿੰਘ ਸੈਰੋਵਾਲ ਦੀ ਅਗਵਾਈ ਹੇਠ ਹੋਏ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਬਿਜਲੀ ਦੀ ਘਾਟ ਕਾਰਨ ਸੁੱਕ ਰਹੀ ਹੈ ਅਤੇ ਸਰਕਾਰ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਖੇਤੀ ਲਈ 16 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਅਸ਼ੋਕ ਭਾਰਤੀ, ਸਰਦੂਲ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ ਅਤੇ ਚੈਂਚਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
