ਸਰਵਨ ਸਿੰਘ ਧੰਦਲ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਨਮਾਨ

Uploaded Image
ਸਰਵਨ ਸਿੰਘ ਧੰਦਲ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਨਮਾਨ ਦੌਰਾਨ ਡਿਪਟੀ ਕਮਿਸ਼ਨਰ ਅਦਿਤਿਆ ਉਪਲ, ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਆਦਿ ਸਨਮਾਨਿਤ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 16 ਅਗਸਤ (ਜ਼ੀਸ਼ਾਨ): 80ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਟੇਡੀਅਮ ਗੁਰਦਾਸਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਮਾਜ ਸੇਵੀ ਸਰਵਨ ਸਿੰਘ ਧੰਦਲ ਨੂੰ ਸਮਾਜ ਸੇਵਾ ਅਤੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਸਨਮਾਨ ਪੱਤਰ ਭੇਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਰਵਨ ਸਿੰਘ ਧੰਦਲ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਦੇ ਨਾਲ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਸਰਗਰਮ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨ ਲਈ ਯਤਨਸ਼ੀਲ ਹਨ।
ਸਨਮਾਨ ਪ੍ਰਾਪਤ ਕਰਨ ਉਪਰੰਤ ਧੰਦਲ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਮਾਜ ਸੇਵਾ ਅਤੇ ਪੰਜਾਬੀ ਭਾਸ਼ਾ ਦੀ ਸੇਵਾ ਲਈ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿਤਿਆ ਉਪਲ, ਐਸ.ਐਸ.ਪੀ. ਅਜੈ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Post a Comment

© Qadian Times. All rights reserved. Distributed by ASThemesWorld