ਕਾਦੀਆਂ, 16 ਅਗਸਤ (ਜ਼ੀਸ਼ਾਨ): ਆਜ਼ਾਦੀ ਦਿਵਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਖੇਡ ਮੈਦਾਨ ਵਿੱਚ ਕਰਵਾਏ ਸਮਾਗਮ ਦੌਰਾਨ ਸਿਹਤ ਇੰਸਪੈਕਟਰ ਵਿਨਾਇਕ ਮਹਾਜਨ ਨੂੰ ਸਮਾਜਿਕ ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਗੁਰੂ ਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਕੁਲਦੀਪ ਚੰਦ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
ਵਿਨਾਇਕ ਮਹਾਜਨ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਦੱਸਿਆ ਗਿਆ ਕਿ ਉਨ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਨਾਲ ਡੇਂਗੂ ਦੀ ਰੋਕਥਾਮ ਵਿੱਚ ਅਹਿਮ ਯੋਗਦਾਨ ਪਿਆ ਹੈ।
ਵਿਨਾਇਕ ਮਹਾਜਨ ਡਾ. ਅਰਚਿਤਾ ਮਹਾਜਨ ਦੇ ਛੋਟੇ ਭਰਾ ਹਨ, ਜਿਨ੍ਹਾਂ ਨੂੰ ਵੀ ਵੱਖ-ਵੱਖ ਸਰਕਾਰਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਪਰਿਵਾਰ ਨੇ ਵਿਨਾਇਕ ਮਹਾਜਨ ਦੀ ਇਸ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
