ਕਾਦੀਆਂ ਨਗਰ ਕੌਂਸਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ

Uploaded Image
ਕਾਦੀਆਂ ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ, ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਪ੍ਰਧਾਨ ਪਲਵਿੰਦਰ ਕੌਰ ਮਾਹਲ ਆਦਿ, ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 16 ਅਗਸਤ (ਜ਼ੀਸ਼ਾਨ): ਨਗਰ ਕੌਂਸਲ ਕਾਦੀਆਂ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਪਲਵਿੰਦਰ ਕੌਰ ਮਾਹਲ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ, ਇਸ ਮੌਕੇ ਮੀਤ ਪ੍ਰਧਾਰ ਗੁਰਦਿਲਬਾਗ ਸਿੰਘ ਨੀਟਾ ਮਾਹਲ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਜੀਟਰ, ਸਰਬਜੀਤ ਸਿੰਘ ਮਾਹਲ ਆਦਿ ਮੌਜੂਦ ਸਨ। ਜਿਸ ਉਪਰੰਤ ਰਾਸ਼ਟਰਗਾਨ ਅਤੇ ਦੇਸ਼ ਭਗਤੀ ਦੇ ਨਾਅਰੇ ਲਗਾਏ ਗਏ।
ਇਸ ਮੌਕੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਗੀਤ, ਨਾਚ ਅਤੇ ਭਾਸ਼ਣ ਪੇਸ਼ ਕੀਤੇ। ਗਾਇਕ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ ਨੇ ਵੀ ਗੀਤ ਪੇਸ਼ ਕਰਕੇ ਸਮਾਗਮ ਵਿੱਚ ਰੰਗ ਭਰਿਆ।
ਮੁੱਖ ਮਹਿਮਾਨ ਸੱਤਾਧਰ ਪਾਰਟੀ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਬੱਚਿਆਂ, ਅਧਿਆਪਕਾਂ ਅਤੇ ਡਿਊਟੀ ਪ੍ਰਤੀ ਸਮਰਪਿਤ ਪੁਲਿਸ ਕਰਮੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਅਹੁਦੇਦਾਰਾਂ, ਕੌਂਸਲਰਾਂ, ਅਧਿਕਾਰੀਆਂ, ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।


Post a Comment

© Qadian Times. All rights reserved. Distributed by ASThemesWorld